ਖੇਤੀ ਕਾਨੂੰਨਾਂ ਖਿਲਾਫ ਪੰਜਾਬੀ ਕਲਾਕਾਰਾਂ ਦਾ ਵੱਡਾ ਐਲਾਨ
ਗਾਇਕਾਂ ਤੇ ਕਲਾਕਾਰਾਂ ਨੇ ਕਿਹਾ ਇਹ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਕਿਸਾਨਾਂ ਨਾਲ ਹਰ ਹਾਲਤ ਵਿੱਚ ਡਟਣ ਦੀ ਗੱਲ ਆਖੀ ਹੈ। ਪੰਜਾਬੀ ਕਲਾਕਾਰ ਕਿਸੇ ਇਕ ਥਾਂ ’ਤੇ ਬੈਠ ਕੇ ਸੰਘਰਸ਼ ਕਰਨ ਦੀ ਥਾਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਜਾ ਕੇ ਸੰਘਰਸ਼ ਵਿੱਚ ਹਿੱਸਾ ਲੈਣਗੇ।
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਫਿਲਮ ਜਗਤ, ਸੰਗੀਤ ਤੇ ਥੀਏਟਰ ਨਾਲ ਜੁੜੇ ਕਲਾਕਾਰਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ।
ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਕਿਸਾਨ ਜੇਥੰਬਦੀਆਂ ਲਾਮਬੰਦ
ਪੰਜਾਬੀ ਗਾਇਕ ਕੰਵਰ ਗਰੇਵਾਲ, ਬੀਰ ਸਿੰਘ, ਸਾਈਂ ਸੁਲਤਾਨ, ਮਹਿਤਾਬ ਵਿਰਕ, ਸੋਨੀਆ ਮਾਨ ਤੇ ਇਸ ਤੋਂ ਇਲਾਵਾ ਥੀਏਟਰ ਨਾਲ ਜੁੜੇ ਸੈਮੁਅਲ ਜੌਹਨ, ਜੈਸਮੀਨ ਮੀਨੂੰ, ਡਾ. ਸਾਹਿਬ ਸਿੰਘ, ਕੰਵਲਜੀਤ, ਪਾਲੀ ਭੁਪਿੰਦਰ ਸਿੰਘ ਸਮੇਤ ਕਈ ਹੋਰ ਸ਼ਖਸੀਅਤਾਂ ਹਾਜ਼ਰ ਸਨ। ਕੰਵਰ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨ ਕਿਸਾਨਾਂ ’ਤੇ ਜ਼ਬਰਦਸਤੀ ਥੋਪਿਆ ਜਾ ਰਿਹਾ ਹੈ।
ਕਿਸਾਨ ਸੰਘਰਸ਼ ਨੂੰ ਪੈਣ ਲੱਗਾ ਬੂਰ, ਕੇਂਦਰ ਵੱਲੋਂ ਗੱਲਬਾਤ ਲਈ ਸੱਦਾਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਣ 'ਤੇ ਛਿੜੀ ਬਗਾਵਤ, ਲੱਖੋਵਾਲ ਦਾ ਸਾਥ ਛੱਡਿਆ
ਗਾਇਕਾਂ ਤੇ ਕਲਾਕਾਰਾਂ ਨੇ ਕਿਹਾ ਇਹ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਕਿਸਾਨਾਂ ਨਾਲ ਹਰ ਹਾਲਤ ਵਿੱਚ ਡਟਣ ਦੀ ਗੱਲ ਆਖੀ ਹੈ। ਪੰਜਾਬੀ ਕਲਾਕਾਰ ਕਿਸੇ ਇਕ ਥਾਂ ’ਤੇ ਬੈਠ ਕੇ ਸੰਘਰਸ਼ ਕਰਨ ਦੀ ਥਾਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਜਾ ਕੇ ਸੰਘਰਸ਼ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੀ ਆਵਾਜ਼ ਨੂੰ ਸੋਸ਼ਲ ਮੀਡੀਆ, ਨੁੱਕੜ ਨਾਟਕਾਂ, ਗੀਤਾਂ ਰਾਹੀਂ ਪਿੰਡਾਂ-ਸ਼ਹਿਰਾਂ ਤੇ ਘਰ-ਘਰ ਤਕ ਕਿਸਾਨ ਸੰਘਰਸ਼ ਦੀ ਆਵਾਜ਼ ਪਹੁੰਚਾਈ ਜਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ