![ABP Premium](https://cdn.abplive.com/imagebank/Premium-ad-Icon.png)
Punjabi Boy: ਕੈਨੇਡਾ ਤੋਂ ਫਿਰ ਆਈ ਮਾੜੀ ਖਬਰ! ਪਿੰਡ ਖਰੌੜੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Canada News: ਪਿੰਡ ਖਰੌੜੀ ਦੇ ਰਹਿਣ ਵਾਲੇ 32 ਸਾਲਾਂ ਹਨਦੀਪ ਸਿੰਘ ਦੀ ਕੈਨੇਡਾ ਦੇ ਐਡਮਿੰਟਨ ’ਚ ਮੌਤ ਹੋ ਗਈ ਹੈ।
![Punjabi Boy: ਕੈਨੇਡਾ ਤੋਂ ਫਿਰ ਆਈ ਮਾੜੀ ਖਬਰ! ਪਿੰਡ ਖਰੌੜੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ Punjabi Boy: The youth of Kharori village died due to heart attack in Canada Punjabi Boy: ਕੈਨੇਡਾ ਤੋਂ ਫਿਰ ਆਈ ਮਾੜੀ ਖਬਰ! ਪਿੰਡ ਖਰੌੜੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼](https://feeds.abplive.com/onecms/images/uploaded-images/2023/09/02/411d6d45b06f7a1d8529f63780ab65851693636306829700_original.jpg?impolicy=abp_cdn&imwidth=1200&height=675)
Punjabi Boy: ਪਿੰਡ ਖਰੌੜੀ ਦੇ ਰਹਿਣ ਵਾਲੇ 32 ਸਾਲਾਂ ਹਨਦੀਪ ਸਿੰਘ ਦੀ ਕੈਨੇਡਾ ਦੇ ਐਡਮਿੰਟਨ ’ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਹਰਭਿੰਦਰ ਸਿੰਘ ਖਰੌੜੀ ਨੇ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਸ ਦਾ ਪੁੱਤਰ ਹਨਦੀਪ ਸਿੰਘ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ। ਵੀਰਵਾਰ ਰਾਤ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਹਨਦੀਪ ਸਿੰਘ ਵਿਆਹਿਆ ਹੋਇਆ ਸੀ, ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਕੈਨੇਡਾ ਤੋਂ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਕੈਨੇਡਾ ਪੰਜਾਬੀਆਂ ਦਾ ਸਭ ਤੋਂ ਪਸੰਦੀਦਾ ਦੇਸ਼
ਕੈਨੇਡਾ ਪੰਜਾਬੀਆਂ ਦਾ ਸਭ ਤੋਂ ਪਸੰਦੀਦਾ ਦੇਸ਼ ਹੈ। ਜ਼ਮੀਨ ਦੇ ਮਾਮਲੇ ਵਿੱਚ, ਕੈਨੇਡਾ ਰੂਸ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ, ਜਦੋਂ ਕਿ ਆਬਾਦੀ 30 ਮਿਲੀਅਨ ਤੋਂ ਥੋੜ੍ਹੀ ਜਿਹੀ ਹੈ। ਕੈਨੇਡਾ ਸਰਕਾਰ ਵੱਲੋਂ 2021 ਵਿੱਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਸਿੱਖਾਂ ਦੀ ਕੁੱਲ ਆਬਾਦੀ 7.71 ਲੱਖ ਹੈ। ਭਾਰਤ ਤੋਂ ਕੈਨੇਡਾ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਲੱਖ ਦੇ ਕਰੀਬ ਹੈ। ਇੱਕ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਪੰਜਾਬੀ ਬੋਲਣ ਵਾਲੇ ਨਾਗਰਿਕਾਂ ਦੀ ਗਿਣਤੀ 2006 ਤੋਂ 2016 ਦਰਮਿਆਨ 3.68 ਲੱਖ ਤੋਂ ਵਧ ਕੇ 5.02 ਲੱਖ ਹੋ ਗਈ ਹੈ। ਪੰਜਾਬੀ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਪ੍ਰਸਿੱਧ ਭਾਸ਼ਾ ਹੈ।
ਕੈਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ
ਹਰ ਰੋਜ਼ ਅਸੀਂ ਸੁਣਦੇ ਹਾਂ ਕਿ ਦਿਲ ਦਾ ਦੌਰਾ ਪੈਣ ਨਾਲ ਕਿਸੇ ਦੀ ਮੌਤ ਹੋ ਗਈ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲੇ ਵਧ ਰਹੇ ਹਨ। ਲੋਕ ਛੋਟੀ ਉਮਰ ਵਿੱਚ ਹੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਵਿਦੇਸ਼ ਗਏ ਪੰਜਾਬੀ ਨੌਜਵਾਨ ਵੀ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ। ਇਸ ਸਭ ਭੱਜ-ਦੌੜ ਦੀ ਜ਼ਿੰਦਗੀ ਤੇ ਤਣਾਅ ਕਰਕੇ ਹੋ ਰਿਹਾ ਹੈ। ਹਾਲ ਵਿੱਚ ਪਿੰਡ ਸੀਲੋਆਣੀ ਦੇ 27 ਸਾਲਾ ਨੌਜਵਾਨ ਜਸਵਿੰਦਰ ਸਿੰਘ ਟੋਨਾ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਨੇ, ਜਿਸ ਵਿੱਚ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)