(Source: ECI/ABP News/ABP Majha)
Punjabi Breaking News Live 13 September 2024: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ
Punjabi Breaking News Live: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ
LIVE
Background
Punjabi Breaking News Live 13 September 2024: ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਤੇ ਮੋਗਾ ਵਿੱਚ ਇੱਕ ਥਾਂ ’ਤੇ ਰੇਡ ਕੀਤੀ ਹੈ। ਅੰਮ੍ਰਿਤਸਰ ਵਿੱਚ ਮਾਰੇ ਗਏ ਛਾਪੇ ਦਾ ਸਿੱਧਾ ਸਬੰਧ ਅੰਮ੍ਰਿਤਪਾਲ ਸਿੰਘ ਨਾਲ ਹੈ।
Panchayat Elections Update: ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਨਾਜਾਇਜ਼ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ। ਦੋਸ਼ੀ ਜੇਲ੍ਹ 'ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ 'ਚ ਸੀ ਅਤੇ ਬਾਹਰੋਂ ਨਸ਼ਾ ਤਸਕਰਾਂ ਦੀ ਮਦਦ ਕਰਦਾ ਸੀ।
ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
ਚੰਡੀਗੜ੍ਹ ਸੈਕਟਰ 10 ਦੀ ਕੋਠੀ ‘ਚ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਰਹਿਣ ਵਾਲੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹ ਕਾਰਵਾਈ ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਸਾਂਝੇ ਤੌਰ ਉਤੇ ਕੀਤੀ ਹੈ। ਦੋਸ਼ੀ ਦੇ ਕਬਜ਼ੇ ’ਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਮਲੇ 'ਚ ਹੋਰ ਦੋਸ਼ੀਆਂ ਦੀ ਵੀ ਪਛਾਣ ਹੋ ਗਈ ਹੈ।
ਇਸ ਤੋਂ ਪਹਿਲਾਂ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਸ਼ੀਆ, ਜੋ ਕਿ ਇਸੇ ਪਿੰਡ ਦਾ ਵਸਨੀਕ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਨੇ ਚੰਡੀਗੜ੍ਹ ਸੈਕਟਰ 10 ਸਥਿਤ ਘਰ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਮੁਲਜ਼ਮ ਰੋਹਨ ਮਸੀਹ ਪਿਛਲੇ ਤਿੰਨ ਦਿਨਾਂ ਤੋਂ ਪਿੰਡ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Now directly FIR against Kanungo and Patwari: ਪੰਜਾਬ-ਹਰਿਆਣਾ ਹਾਈਕੋਰਟ ਨੇ ਡੀਐਮ ਜਾਂ ਮਾਲ ਅਧਿਕਾਰੀਆਂ ਦੀ ਪ੍ਰਵਾਨਗੀ ਤੇ ਵਿਭਾਗੀ ਜਾਂਚ ਤੋਂ ਬਿਨਾਂ ਕਾਨੂੰਗੋ ਤੇ ਪਟਵਾਰੀਆਂ ਵਿਰੁੱਧ ਐਫਆਈਆਰ ਦਰਜ ਨਾ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਅਜਿਹੇ 'ਚ ਹੁਣ ਕਾਗਨਿਜ਼ੇਬਲ ਅਪਰਾਧ ਦੇ ਮਾਮਲੇ 'ਚ ਪੁਲਿਸ ਜਾਂ ਹੋਰ ਏਜੰਸੀ ਸਿੱਧੇ ਤੌਰ 'ਤੇ ਐਫਆਈਆਰ ਦਰਜ ਕਰ ਸਕੇਗੀ।
ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਐਚਸੀ ਅਰੋੜਾ ਨੇ ਕਿਹਾ ਕਿ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ 21 ਸਤੰਬਰ 2021 ਨੂੰ ਡੀਜੀਪੀ ਨੂੰ ਪੱਤਰ ਲਿਖ ਕੇ ਡੀਐਮ ਜਾਂ ਮਾਲ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨਾਂ ਪਟਵਾਰੀਆਂ ਤੇ ਕਾਨੂੰਗੋ ਵਿਰੁੱਧ ਐਫਆਈਆਰ ਦਾ ਵਿਰੋਧ ਕੀਤਾ ਸੀ।
Amritpal Singh: ਅੰਮ੍ਰਿਤਪਾਲ ਦੇ ਕਰੀਬੀ ਰਿਸ਼ਤੇਦਾਰਾਂ ਘਰ NIA ਦੀ ਰੇਡ, ਅਲਮਾਰੀਆਂ ਤੋਂ ਲੈ ਕੇ ਬੈੱਡ ਤੱਕ ਫਰੋਲੇ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਅੱਜ ਤੜਕਸਾਰ ਪੰਜਾਬ 'ਚ ਵੱਖ-ਵੱਖ ਥਾਂਵਾਂ 'ਤੇ ਛਾਪੇ ਮਾਰੇ ਗਏ। ਇਨ੍ਹਾਂ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਗਟ ਸਿੰਘ ਦੇ ਘਰ ਰੇਡ ਤੋਂ ਬਾਅਦ ਏਜੰਸੀ ਸੁਖਚੈਨ ਸਿੰਘ ਨੂੰ ਨਾਲ ਲੈ ਗਈ ਹੈ। ਐਨਆਈਏ ਵੱਲੋਂ ਜਾਂਚ ਦੌਰਾਨ ਘਰਾਂ 'ਚ ਪੂਰੀ ਤਰ੍ਹਾਂ ਨਾਲ ਕੋਨੇ-ਕੋਨੇ ਦੀ ਜਾਂਚ ਕੀਤੀ ਗਈ। ਨਾਲ ਹੀ ਟੀਮ ਵੱਲੋਂ ਘਰ ਵਿੱਚ ਪਿਆ ਇੱਕ ਡੀਵੀਆਰ ਵੀ ਕਬਜ਼ੇ 'ਚ ਲਿਆ ਗਿਆ ਹੈ।