Punjabi Businessman Shot Dead in Canada: ਕੈਨੇਡਾ ‘ਚ ਪੰਜਾਬੀ ਵਪਾਰੀ ਦੀ ਹੱਤਿਆ ਨਾਲ ਮੱਚਿਆ ਹੜਕੰਪ, ਸਰੀ ‘ਚ ਸੜਕ ਕਿਨਾਰੇ ਗੋਲੀਆਂ ਨਾਲ ਵਿੰਨੀ ਮਿਲੀ ਲਾਸ਼, ਸੜੀ ਹੋਈ ਕਾਰ ਬਰਾਮਦ
ਕੈਨੇਡਾ ਦੇ ਸਰੀ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ 13 ਜਨਵਰੀ ਨੂੰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਇੱਕ ਪੰਜਾਬੀ ਵਪਾਰੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ...

ਕੈਨੇਡਾ ਦੇ ਸਰੀ ਸ਼ਹਿਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ 13 ਜਨਵਰੀ ਨੂੰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਇੱਕ ਪੰਜਾਬੀ ਵਪਾਰੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਦੁਪਹਿਰ ਕਰੀਬ 12 ਵਜੇ 176 ਸਟ੍ਰੀਟ ਅਤੇ 35 ਐਵਿਨਿਊ (North of 32nd Avenue) ਸਥਿਤ ਕੇਂਸਿੰਗਟਨ ਪ੍ਰੇਅਰੀ ਇਲਾਕੇ ਵਿੱਚ ਵਾਪਰੀ, ਜੋ ਮੁੱਖ ਤੌਰ ‘ਤੇ ਖੇਤੀਬਾੜੀ ਖੇਤਰ ਮੰਨਿਆ ਜਾਂਦਾ ਹੈ।
ਗੋਲੀਆਂ ਦੇ ਨਾਲ ਵਿੰਨ ਰੱਖਿਆ ਸੀ
ਸਰੀ ਪੁਲਿਸ ਸਰਵਿਸ ਮੁਤਾਬਕ ਦੁਪਹਿਰ 12:05 ਵਜੇ ਪੁਲਿਸ ਨੂੰ ਸੜਕ ਕਿਨਾਰੇ ਇੱਕ ਵਿਅਕਤੀ ਦੇ ਪਏ ਹੋਣ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੇਖਿਆ ਕਿ ਉਸ ਵਿਅਕਤੀ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। ਸਰੀ ਫਾਇਰ ਸਰਵਿਸ ਅਤੇ ਬੀਸੀ ਐਮਰਜੈਂਸੀ ਹੈਲਥ ਸਰਵਿਸ ਨੇ ਇਲਾਜ ਦੀ ਕੋਸ਼ਿਸ਼ ਕੀਤੀ, ਪਰ ਵਿਅਕਤੀ ਨੂੰ ਘਟਨਾ ਸਥਾਨ ‘ਤੇ ਹੀ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਹਾਲਾਂਕਿ ਪੁਲਿਸ ਵੱਲੋਂ ਅਧਿਕਾਰਿਕ ਤੌਰ ‘ਤੇ ਮ੍ਰਿਤਕ ਦੀ ਪਹਿਚਾਣ ਸਾਰਵਜਨਿਕ ਨਹੀਂ ਕੀਤੀ ਗਈ, ਪਰ ਸੂਤਰਾਂ ਮੁਤਾਬਕ ਮਾਰੇ ਗਏ ਵਪਾਰੀ ਦੀ ਪਛਾਣ ਸਟੂਡੀਓ-12 ਦੇ ਮਾਲਕ ਬਿੰਦਰ ਗਰਚਾ ਵਜੋਂ ਹੋਈ ਹੈ (Punjabi Businessman Shot Dead)। ਹਮਲਾਵਰਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਫਾਰਮ ਦੇ ਗੇਟ ਕੋਲ ਨਿਸ਼ਾਨਾ ਬਣਾਇਆ।
ਇਹ ਪੰਜਾਬੀ ਕਰ ਰਿਹਾ ਸੀ ਕਈ ਸਫ਼ਲ ਕਾਰੋਬਾਰਾਂ
ਗਰਚਾ ਸਰੀ ਵਿੱਚ ਵੀਡੀਓਗ੍ਰਾਫੀ–ਫੋਟੋਗ੍ਰਾਫੀ, ਲਿਮੋਜ਼ੀਨ ਸੇਵਾ ਅਤੇ ਐਮਪ੍ਰੈਸ ਬੈਂਕੁਇਟ ਹਾਲ ਵਰਗੇ ਕਈ ਸਫ਼ਲ ਕਾਰੋਬਾਰਾਂ ਨਾਲ ਜੁੜੇ ਹੋਏ ਸਨ। ਉਹ ਮੂਲ ਤੌਰ ‘ਤੇ ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਮੱਲਾ ਬੇਦੀਆਂ ਨਾਲ ਸੰਬੰਧ ਰੱਖਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਦੋ ਧੀਆਂ, ਇੱਕ ਪੁੱਤਰ ਅਤੇ ਮਾਤਾ–ਪਿਤਾ ਸ਼ਾਮਲ ਹਨ।
ਹਰ ਪਹਿਲੂ ਤੋਂ ਕੀਤੀ ਜਾ ਰਹੀ ਜਾਂਚ
ਫਿਲਹਾਲ ਪੁਲਿਸ ਇਹ ਸਪਸ਼ਟ ਨਹੀਂ ਕਰ ਸਕੀ ਕਿ ਇਸ ਕਤਲ ਦੇ ਪਿੱਛੇ ਕਿਸੇ ਗੈਂਗਸਟਰ ਨੈੱਟਵਰਕ ਜਾਂ ਫਿਰੌਤੀ ਦੀ ਕੋਈ ਭੂਮਿਕਾ ਹੈ ਜਾਂ ਨਹੀਂ। ਪਰਿਵਾਰਕ ਮੈਂਬਰਾਂ ਜਾਂ ਜਾਣ–ਪਛਾਣ ਵਾਲਿਆਂ ਦੇ ਮੁਤਾਬਕ ਬਿੰਦਰ ਗਰਚਾ ਨੂੰ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਧਮਕੀ ਮਿਲਣ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ।
ਕਤਲ ਤੋਂ ਕੁਝ ਸਮੇਂ ਬਾਅਦ ਪੁਲਿਸ ਨੂੰ 189 ਸਟ੍ਰੀਟ ਅਤੇ 40 ਐਵਿਨਿਊ ਦੇ ਨੇੜੇ ਇੱਕ ਸੜੀ ਹੋਈ ਕਾਰ ਮਿਲੀ। ਜਾਂਚ ਕਰ ਰਹੀ ਟੀਮ ਦਾ ਮੰਨਣਾ ਹੈ ਕਿ ਇਸ ਵਾਹਨ ਦਾ ਇਸ ਕਤਲ ਨਾਲ ਸੰਬੰਧ ਹੋ ਸਕਦਾ ਹੈ। ਪੂਰੇ ਇਲਾਕੇ ਨੂੰ ਸੀਲ ਕਰਕੇ ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਗਏ।






















