Accident News: ਅਮਰੀਕਾ ਤੋਂ ਇੱਕ ਹੋਰ ਦਰਦਨਾਕ ਖਬਰ ਆਈ ਹੈ। ਇੱਥੇ ਦੇ ਲੌਂਗ ਆਈਲੈਂਡ ਵਿੱਚ ਭਾਰਤੀ ਮੂਲ ਦੇ ਕਥਿਤ ਸ਼ਰਾਬੀ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 14 ਸਾਲਾ ਦੇ ਦੋ ਲੜਕਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ।

ਪੁਲਿਸ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ 34 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਹੈ। ਮਰਨ ਵਾਲਿਆਂ ਦੀ ਪਛਾਣ ਡਰਿਊ ਹੈਸਨਬੇਨ ਤੇ ਏਥਨ ਫਾਲਕੋਵਿਟਜ਼ ਵਜੋਂ ਕੀਤੀ ਗਈ ਹੈ, ਜਦੋਂਕਿ 16 ਤੇ 17 ਸਾਲ ਦੀ ਉਮਰ ਦੇ ਦੂਜੇ ਦੋ ਕਾਰ ਸਵਾਰਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ।

 ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ

ਪੁਲਿਸ ਨੇ ਦੱਸਿਆ ਕਿ ਰੋਜ਼ਲਿਨ ਦਾ ਰਹਿਣ ਵਾਲਾ ਅਮਨਦੀਪ ਸਿੰਘ ਟੱਕਰ ਤੋਂ ਬਾਅਦ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਉਸ ਨੂੰ ਉਸੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਤੇ ਮਾਮੂਲੀ ਸੱਟਾਂ ਕਾਰਨ ਸਥਾਨਕ ਹਸਪਤਾਲ ਲਿਜਾਇਆ ਗਿਆ ਸੀ। ਉਸ ਨੂੰ  ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਦੀ ਅਗਲੀ ਪੇਸ਼ੀ 8 ਮਈ ਨੂੰ ਹੋਣੀ ਹੈ।

ਇੱਕ ਹੋਰ ਘਟਨਾ ਵਿੱਚ ਪੰਜਾਬੀ ਜੋੜੇ ਦੀ ਮੌਤ

ਇਸੇ ਤਰ੍ਹਾਂ ਇੱਕ ਹੋਰ ਘਟਨਾ ਵਿੱਚ ਅਮਰੀਕਾ ਰਹਿੰਦੇ ਸਿੱਖ ਜੋੜੇ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਮੀਡੀਆ ਰਿਪੋਰਟਾਂ ’ਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਕੇਓਐਮਓ ਨਿਊਜ਼ ਚੈਨਲ ਦੀ ਖ਼ਬਰ ਅਨੁਸਾਰ ਇਹ ਹਾਦਸਾ ਪਿਛਲੇ ਸ਼ੁੱਕਰਵਾਰ ਨੂੰ ਉਸ ਸਮੇਂ ਹੋਇਆ ਜਦੋਂ ਪਰਮਿੰਦਰ ਸਿੰਘ ਬਾਜਵਾ ਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਬਾਜਵਾ ਆਪਣੇ ਦੋ ਬੱਚਿਆਂ ਨੂੰ ਸਕੂਲ ਬੱਸ ਸਟਾਪ ਤੋਂ ਲੈਣ ਜਾ ਰਹੇ ਸਨ।

ਇਸੇ ਦੌਰਾਨ ਵਾਸ਼ਿੰਗਟਨ ਦੇ ਕੈਂਟ ’ਚ ਇੱਕ ਕਾਰ ਚਾਲਕ ਨੇ ਉਨ੍ਹਾਂ ਨੂੰ ਸਾਹਮਣਿਓਂ ਟੱਕਰ ਮਾਰ ਦਿੱਤੀ। ਵਾਸ਼ਿੰਗਟਨ ਸਟੇਟ ਪੈਟਰੋਲ ਟਰੂਪਰ ਰਿਕ ਜੌਹਨਸਨ ਦੇ ਹਵਾਲੇ ਨਾਲ ਖ਼ਬਰ ’ਚ ਕਿਹਾ ਗਿਆ ਹੈ ਕਿ ਚਾਲਕ ਦਾ ਧਿਆਨ ਭਟਕ ਗਿਆ ਸੀ ਤੇ ਜਿਵੇਂ ਹੀ ਉਹ ਆਪਣਾ ਫੋਨ ਚੁੱਕਣ ਲਈ ਅੱਗੇ ਵਧਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਤੇ ਉਸ ਨੇ ਸਿੱਖ ਜੋੜੇ ਨੂੰ ਟੱਕਰ ਮਾਰ ਦਿੱਤੀ।