ਪੜਚੋਲ ਕਰੋ

ਸਿੱਧੂ ਦੇ ਮਹਿਕਮਿਆਂ 'ਚ ਮਾਂ ਬੋਲੀ ਪੰਜਾਬੀ ਦੀ ਗੂੰਜ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਤੇ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ।   ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿੱਚ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੰਜਾਬੀ ਹਿਤੈਸ਼ੀ ਸੰਸਥਾਵਾਂ ਦੇ ਸਹਿਯੋਗ ਨਾਲ ਲਾਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤਹਿਤ ਉਨ੍ਹਾਂ ਨੇ ਆਪਣੇ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਤੇ ਪ੍ਰਫੁੱਲਿਤ ਕਰਨਾ ਉਨ੍ਹਾਂ ਦਾ ਮੁਢਲਾ ਫਰਜ਼ ਹੈ ਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫ਼ਤਰੀ ਕੰਮ-ਕਾਜ ਪੰਜਾਬੀ ਮਾਂ-ਬੋਲੀ ਵਿੱਚ ਕੀਤਾ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗਾਂ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਸਿੱਧੂ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬੀ ਸਾਡੀ ਪਛਾਣ ਤੇ ਮਾਣ ਹੈ। ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ, ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨਾ ਤੇ ਇਸ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਭ ਦਾ ਫ਼ਰਜ਼ ਬਣਦਾ ਹੈ।

ਟਾਪ ਹੈਡਲਾਈਨ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget