Punjabi Man Murder in Germany : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਜਰਮਨੀ 'ਚ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ (30) ( Rajwinder Singh Murder ) ਵਜੋਂ ਹੋਈ ਹੈ, ਜੋ ਪਿੰਡ ਰਾਮਗੜ੍ਹ ਦਾ ਰਹਿਣ ਵਾਲਾ ਸੀ।

Continues below advertisement

ਰਾਜਵਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਮੰਦਰ ਨਾਲ ਜੁੜੇ ਇੱਕ ਵਿਵਾਦ ਨੂੰ ਸੁਲਝਾਉਣ ਦੌਰਾਨ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

3 ਦਿਨ ਇਲਾਜ ਤੋਂ ਬਾਅਦ ਤੋੜਿਆ ਦਮ

Continues below advertisement

 ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਬਿਹਤਰ ਭਵਿੱਖ ਦੀ ਭਾਲ ਵਿੱਚ ਜਰਮਨੀ ਗਿਆ ਸੀ। ਬਾਅਦ ਵਿੱਚ ਉਸ ਨੂੰ ਜਰਮਨੀ ਦੀ ਨਾਗਰਿਕਤਾ ਵੀ ਮਿਲ ਗਈ ਸੀ ਅਤੇ ਉਹ ਉੱਥੇ ਹੀ ਪੱਕੇ ਤੌਰ 'ਤੇ ਵੱਸ ਗਿਆ ਸੀ। ਜਰਨੈਲ ਸਿੰਘ ਮੁਤਾਬਕ ਸ਼ਨੀਵਾਰ ਨੂੰ ਉਨ੍ਹਾਂ ਨੂੰ ਫੋਨ ਰਾਹੀਂ ਜਾਣਕਾਰੀ ਮਿਲੀ ਕਿ ਜਰਮਨੀ ਵਿੱਚ ਇੱਕ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਹਰਿਆਣਾ ਦੇ ਕੁਝ ਨੌਜਵਾਨਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ।

ਸਮਝੌਤਾ ਕਰਵਾਉਣ ਗਿਆ ਸੀ 

ਪਰਿਵਾਰਕ ਮੈਂਬਰਾਂ ਦੇ ਅਨੁਸਾਰ ਪਿਛਲੇ ਬੁੱਧਵਾਰ ਰਾਜਵਿੰਦਰ ਸਿੰਘ ਇਸ ਵਿਵਾਦ ਨੂੰ ਸ਼ਾਂਤ ਕਰਵਾਉਣ ਅਤੇ ਸਮਝੌਤਾ ਕਰਵਾਉਣ ਲਈ ਮੌਕੇ 'ਤੇ ਪਹੁੰਚਿਆ ਸੀ। ਆਰੋਪ ਹੈ ਕਿ ਇਸ ਦੌਰਾਨ ਹਰਿਆਣਾ ਦੇ ਚਾਰ ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਰਾਜਵਿੰਦਰ ਸਿੰਘ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦਿਨ ਤੱਕ ਇਲਾਜ ਚੱਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਸਰਕਾਰ ਕੋਲ ਲਗਾਈ ਗੁਹਾਰ

ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਰਾਮਗੜ੍ਹ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਭਾਰਤ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਲਈ ਜਰਮਨੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਫਿਰ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਰਾਮਗੜ੍ਹ (ਪੰਜਾਬ) ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।