Punjabi Singer Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ। ਹਾਈਕੋਰਟ (High Court) ਨੇ ਪੰਜਾਬ ਪੁਲਿਸ ਦੀ ਸ਼ਿਕਾਇਤ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 



ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। ਪਰ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਅੱਜ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ।


ਜ਼ਿਕਰਯੋਗ ਹੈ ਕਿ ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ ਨੇ ਅਗਸਤ, 2021 ਨੂੰ ਧਾਰਾ 295-ਏ ਅਧੀਨ ਧਾਰਾ 26 ਤਹਿਤ ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਸੀ। ਸ਼ਿਕਾਇਤ 'ਚ ਗੁਰਦਾਸ ਮਾਨ ‘ਤੇ ਦੋਸ਼ ਲਾਏ ਗਿਆ ਸਨ ਕਿ ਇੱਕ ਵਾਇਰਲ ਵੀਡੀਓ ਵਿੱਚ ਮਾਨ ਨੇ ਇਹ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਗੁਰੂ ਅਮਰਦਾਸ ਦੇ ਵੰਸ਼ਜ ਸਨ। ਇਹ ਬਿਆਨ ਤੱਥ ਅਤੇ ਇਤਿਹਾਸਕ ਤੌਰ ‘ਤੇ ਗਲਤ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।