ਚੰਡੀਗੜ੍ਹ: ਹੋਬੀ ਧਾਲੀਵਾਲ ਤੇ ਮਾਹੀ ਗਿੱਲ ਤੋਂ ਬਾਅਦ ਹੁਣ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ।ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਗਾਇਕ ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਕੀਤਾ।
ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਮੁੜ ਨਿਸ਼ਾਨਾ ਸਾਧਿਆ।ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ।
ਇਸ ਦੇ ਨਾਲ ਹੀ ਜੱਸੀ ਜਸਰਾਜ ਨੇ ਭਾਜਪਾ ਦੇ ਜੈਕਾਰੇ ਵੀ ਲਗਾਏ। ਦੱਸ ਦੇਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ’ਚ ਉਨ੍ਹਾਂ ਦਾ ਸਫਰ ਜ਼ਿਆਦਾ ਦੇਰ ਨਹੀਂ ਚੱਲਿਆ।ਪਰ ਹੁਣ ਉਹ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਮਿਲ ਗਏ ਹਨ।ਪੰਜਾਬ 'ਚ 20 ਫਰਵੀਰ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ