ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਉਸ ਦੀ ਮੌਤ ਦਾ ਬਦਲਾ ਲੈਣ ਵਾਲੀ ਪੋਸਟ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ।
ਹੁਣ ਇੱਕ ਹੋਰ ਸੋਸ਼ਲ ਮੀਡੀਆ ਉਤੇ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਿੰਮੇਵਾਰ ਦੱਸਿਆ ਜਾ ਰਿਹਾ ਹੈ ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਇਹ ਧਮਕੀ ਗੌਂਡਰ ਐਂਡ ਬ੍ਰਦਰਜ਼ ਨਾਂ ਦੇ ਫੇਸਬੁੱਕ ਪੇਜ਼ ਉੱਤੇ ਦਿੱਤੀ ਗਈ ਹੈ।