ਕਰੁਕਸ਼ੇਤਰ: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ।

ਕਿਸਾਨਾਂ ਦੀ ਕਰੁਕਸ਼ੇਤਰ ਵਿੱਚ ਅੱਜ ਮਹਾਪੰਚਾਇਤ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਸੀ। ਰੁਪਿੰਦਰ ਹਾਂਡਾ ਦੇ ਨਾਲ ਨਾਲ ਪੰਜਾਬੀ ਗਾਇਕਾ ਜੈਨੀ ਜੌਹਲ ਵੀ ਮੌਜੂਦ ਸੀ। ਰੁਪਿੰਦਰ ਨੇ ਮੰਚ ਦੇ ਉੱਤੇ ਇਹ ਐਵਾਰਡ ਵਾਪਸ ਕਰ ਦਿੱਤਾ।