ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ 'ਤੇ ਹੁਣ ਇੱਕ ਸੜਕ ਦਾ ਨਾਮ ਰੱਖਿਆ ਜਾਵੇਗਾ। ਪੰਜਾਬ ਸਰਕਾਰ ਨੇ ਸੜਕ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਹੈ।

Punjab News: ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ 'ਤੇ ਹੁਣ ਇੱਕ ਸੜਕ ਦਾ ਨਾਮ ਰੱਖਿਆ ਜਾਵੇਗਾ। ਪੰਜਾਬ ਸਰਕਾਰ ਨੇ ਸੜਕ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਸ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 (ਸੋਮਵਾਰ) ਨੂੰ ਸਵੇਰੇ 11 ਵਜੇ ਤੋਂ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਇਹ ਸਮਾਰੋਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
ਸਮਾਰੋਹ ਵਿਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ।

ਡਾ. ਸਤਿੰਦਰ ਸਰਤਾਜ ਮੂਲ ਰੂਪ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਰਿਵਾਰ ਹੁਣ ਮੋਹਾਲੀ ਵਿੱਚ ਰਹਿੰਦਾ ਹੈ। ਗਾਇਕ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਆਪਣੇ ਨਾਨਾ-ਨਾਨੀ ਦੇ ਘਰ ਦੀ ਇੱਕ ਵੀਡੀਓ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ, "ਵਲੈਤੀਆਂ ਦਾ ਦੋਹਤਾ ਆਪਣੇ ਨਾਨਕੇ ਪਿੰਡ ਆ ਗਿਆ।"



















