Sidhu Moosewala Songs: ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ( (Sidhu Moose Wala) ਦਾ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ 'ਤੇ ਹਮਲਾ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਹਟਾਉਣ ਤੋਂ ਇਕ ਦਿਨ ਬਾਅਦ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਲਾਂਕਿ ਹਸਪਤਾਲ ਲੈ ਕੇ ਆਏ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਲੱਖਾਂ ਪ੍ਰਸ਼ੰਸਕ ਸਨ ਜੋ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਿਆਰ ਕਰਦੇ ਸਨ। ਉਹ ਸ਼ਾਨਦਾਰ ਗੀਤਾਂ ਲਈ ਜਾਣਿਆ ਜਾਂਦਾ ਸੀ। ਉਸਨੇ ਮੂਸਾ ਜੱਟ, ਯੈੱਸ ਆਈ ਐਮ ਸਟੂਡੈਂਟ ਤੇ ਜੱਟ ਦਾ ਮੁਕਾਬਲਾ ਵਰਗੀਆਂ ਪੰਜਾਬੀ ਫਿਲਮਾਂ ਵਿੱਚ ਮੁੱਖ ਅਦਾਕਾਰ ਵਜੋਂ ਵੀ ਕੰਮ ਕੀਤਾ। ਸਾਲ 2001 ਵਿੱਚ ਉਸਨੇ ਮੂਸਾ ਜੱਟ ਫਿਲਮ ਵਿੱਚ ਮੁੱਖ ਭੂਮਿਕਾ ਨਿਭਾਈ।

ਇਸ ਐਕਸ਼ਨ ਥ੍ਰਿਲਰ ਫਿਲਮ 'ਚ ਉਨ੍ਹਾਂ ਨੇ ਅਦਾਕਾਰਾ ਸਵੀਤਾਜ਼ ਬਰਾੜ ਨਾਲ ਕੰਮ ਕੀਤਾ ਸੀ।ਇਸ ਦੇ ਨਾਲ ਹੀ ਸਾਲ 2021 'ਚ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ 'ਯੈੱਸ ਆਈ ਐਮ ਸਟੂਡੈਂਟ' ਵੀ ਹਿੱਟ ਰਹੀ ਸੀ। ਇਸ ਫਿਲਮ ਦੀ ਕਹਾਣੀ ਇਕ ਵਿਦਿਆਰਥੀ ਦੀ ਹੈ, ਜਿਸ ਨਾਲ ਕੈਨੇਡਾ ਵਿਚ ਰਹਿਣ ਦੌਰਾਨ ਵਿਤਕਰਾ ਹੁੰਦਾ ਹੈ। ਜਿਸ ਕਾਰਨ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਫਿਲਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।


 



ਸਿੱਧੂ ਮੂਸੇਵਾਲਾ ਨੇ ਵੀ ਇਨ੍ਹਾਂ ਗੀਤਾਂ ਨੂੰ ਆਵਾਜ਼ ਦਿੱਤੀ 


ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਓਲਡ ਸਕੂਲ, ਲੀਜੈਂਡ, ਸੰਜੂ, ਡਾਕਟਰ, ਜ਼ਹਿਰ, ਸੋਚੇ ਲਗਦੇ ਵਰਗੇ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਹਨ।


 



 ਸੁਖਬੀਰ ਬਾਦਲ ਨੇ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ।


ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਕਤਲ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਨਿੰਦਣਯੋਗ ਘਟਨਾ ਪੰਜਾਬ ਵਿੱਚ ਅਮਨ-ਕਨੂੰਨ ਦੀ ਵਿਵਸਥਾ ਦੇ ਬੁਰੀ ਤਰ੍ਹਾਂ ਨਾਲ ਚਰਮਰਾ ਜਾਣ ਦਾ ਸਬੂਤ ਹੈ।