ਪੜਚੋਲ ਕਰੋ

ਗਾਲੋ-ਗਾਲੀ ਹੋਏ ਪੰਜਾਬੀ ਗਾਇਕ, ਲੜਨ ਲਈ ਟਾਈਮ ਬੰਨ੍ਹਿਆ

ਦੋ ਪੰਜਾਬੀ ਗਾਇਕ ਆਪਸ ਵਿੱਚ ਭਿੜ ਗਏ ਜਿਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੰਜਾਬੀ ਗੀਤ ’ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਨੇ ਇੱਕ-ਦੂਜੇ ਨੂੰ ਧਮਕੀਆਂ ਦਿੱਤੀਆਂ। ਗੱਲ ਇੱਥੇ ਹੀ ਨਹੀਂ ਰੁਕੀ ਸਗੋਂ ਮੁਹਾਲੀ ਵਿੱਚ ਜਨਤਕ ਤੌਰ ’ਤੇ ਲੜਨ ਦੀ ਥਾਂ ਤੈਅ ਕਰਨ ਲਈ ਵੀ ਵੰਗਾਰਿਆ ਗਿਆ।

ਮੁਹਾਲੀ: ਦੋ ਪੰਜਾਬੀ ਗਾਇਕ ਆਪਸ ਵਿੱਚ ਭਿੜ ਗਏ ਜਿਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੰਜਾਬੀ ਗੀਤ ’ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਨੇ ਇੱਕ-ਦੂਜੇ ਨੂੰ ਧਮਕੀਆਂ ਦਿੱਤੀਆਂ। ਗੱਲ ਇੱਥੇ ਹੀ ਨਹੀਂ ਰੁਕੀ ਸਗੋਂ ਮੁਹਾਲੀ ਵਿੱਚ ਜਨਤਕ ਤੌਰ ’ਤੇ ਲੜਨ ਦੀ ਥਾਂ ਤੈਅ ਕਰਨ ਲਈ ਵੀ ਵੰਗਾਰਿਆ ਗਿਆ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੋਹਾਣਾ ਪੁਲਿਸ ਨੇ ਦੋਵੇਂ ਗਾਇਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਗਾਇਕਾਂ ਨੇ ਸੋਸ਼ਲ ਮੀਡੀਆ ’ਤੇ ਇੱਕ-ਦੂਜੇ ਨੂੰ ਧਮਕੀ ਦਿੱਤੀ ਹੈ। ਪੁਲਿਸ ਨੇ ਰੰਮੀ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਧਮਕੀਆਂ ਭਰੀ ਜਾਣਕਾਰੀ ਨੂੰ ਆਧਾਰ ਬਣਾ ਕੇ ਗਾਇਕ ਰਮਨਦੀਪ ਉਰਫ਼ ਰੰਮੀ ਰੰਧਾਵਾ ਵਾਸੀ ਅੰਮ੍ਰਿਤਸਰ ਤੇ ਐਲੀ ਮਾਂਗਟ ਖ਼ਿਲਾਫ਼ ਧਾਰਾ 294, 504, 506 ਤੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਗਾਇਕ ਰੰਮੀ ਰੰਧਾਵਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਐਲੀ ਮਾਂਗਟ ਇਸ ਸਮੇਂ ਵਿਦੇਸ਼ ਵਿੱਚ ਹੈ। ਉਸ ਦੇ ਵਤਨ ਪਰਤਦੇ ਹੀ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਰੰਮੀ ਰੰਧਾਵਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਗਾਇਕਾਂ ਨੇ ਸੋਸ਼ਲ ਮੀਡੀਆ ’ਤੇ ਇੱਕ-ਦੂਜੇ ਨੂੰ ਧਮਕੀਆਂ ਦਿੰਦੇ ਹੋਏ ਸੈਕਟਰ-78 ਸਥਿਤ ਅਪਾਰਟਮੈਂਟ ਵਿੱਚ ਸ਼ਰ੍ਹੇਆਮ ਲੜਨ ਲਈ ਅੱਜ 11 ਸਤੰਬਰ ਦਾ ਦਿਨ ਤੈਅ ਕੀਤਾ ਗਿਆ ਸੀ। ਇਹ ਮਾਮਲਾ ਇੱਕ ਗੀਤ ਨੂੰ ਲੈ ਕੇ ਗਰਮਾਇਆ ਸੀ, ਜਿਸ ਵਿੱਚ ਇੱਕ ਗਾਇਕ ਨੇ ਦੂਜੇ ਗਾਇਕ ਨੂੰ ਗ਼ਲਤ ਗਾਣਾ ਗਾਉਣ ਲਈ ਵਰਜਿਆ ਸੀ। ਉਧਰ, ਕੈਨੇਡਾ ਵਿੱਚ ਬੈਠੇ ਗਾਇਕ ਐਲੀ ਮਾਂਗਟ ਨੇ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰਕੇ ਰੰਮੀ ਰੰਧਾਵਾ ਨੂੰ ਧਮਕੀ ਦਿੱਤੀ ਕਿ ਉਹ ਭਾਰਤ ਆ ਰਿਹਾ ਹੈ ਤੇ 11 ਸਤੰਬਰ ਨੂੰ ਉਸ ਦੇ ਘਰ ਦਾਖ਼ਲ ਹੋ ਕੇ ਉਸ ਨੂੰ ਮਾਰੇਗਾ। ਇੰਜ ਹੀ ਰੰਮੀ ਰੰਧਾਵਾ ਨੇ ਵੀ ਐਲੀ ਮਾਂਗਟ ਦੀ ਧਮਕੀ ਦਾ ਜਵਾਬ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦਿੰਦੇ ਹੋਏ ਉਸ ਨੂੰ ਗਾਲਾਂ ਕੱਢੀਆਂ ਸਨ।

ਟਾਪ ਹੈਡਲਾਈਨ

IT Raid: ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ASI ਨੇ ਰਿਟਾਇਰਡ NSG ਕਮਾਂਡੋ ਨੂੰ ਮਾਰਿਆ ਥੱਪੜ, ਤੇਜ਼ ਰਫਤਾਰ ਕਾਰ ਚਲਾਉਣ ਤੋਂ ਰੋਕਿਆ ਤਾਂ ਕੀਤੀ ਹੱਥੋਪਾਈ; ਮੱਚਿਆ ਹੜਕੰਪ
ਅਕਾਲੀ ਦਲ ਨਾਲ ਗੱਠਜੋੜ ਤੋਂ ਪਹਿਲਾਂ BJP 'ਚ ਦੋਫਾੜ, ਕਿਹਾ- ਬਾਹਰ ਤੋਂ ਆਏ ਆਗੂ ਚਾਹੁੰਦੇ ਗੱਠਜੋੜ; BJP ਇੰਚਾਰਜ...
ਅਕਾਲੀ ਦਲ ਨਾਲ ਗੱਠਜੋੜ ਤੋਂ ਪਹਿਲਾਂ BJP 'ਚ ਦੋਫਾੜ, ਕਿਹਾ- ਬਾਹਰ ਤੋਂ ਆਏ ਆਗੂ ਚਾਹੁੰਦੇ ਗੱਠਜੋੜ; BJP ਇੰਚਾਰਜ...
Punjab News: ਪੰਜਾਬ 'ਆਪ' ਤੋਂ ਬਾਅਦ 'ਸ਼੍ਰੋਮਣੀ ਅਕਾਲੀ ਦਲ' ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਦੂਜਾ...
Punjab News: ਪੰਜਾਬ 'ਆਪ' ਤੋਂ ਬਾਅਦ 'ਸ਼੍ਰੋਮਣੀ ਅਕਾਲੀ ਦਲ' ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਦੂਜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Embed widget