ਜੰਮੂ: ਪੰਜਾਬ ਦੇ 30 ਸਾਲਾ ਜਵਾਨ ਵੱਲੋਂ ਜੰਮੂ ਦੇ ਫ਼ੌਜੀ ਕੈਂਪ ਵਿੱਚ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਸ਼ਨਾਖ਼ਤ ਸਿਪਾਹੀ ਸੰਦੀਪ ਸਿੰਘ ਵਜੋਂ ਹੋਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਸੰਦੀਪ ਸਿੰਘ ਨੂੰ ਪਨਾਮਾ ਚੌਕ ਨੇੜੇ ਮੋਰਚੇ 'ਤੇ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਸੀ, ਜਿੱਥੇ ਉਸ ਨੇ ਮੰਗਲਵਾਰ ਨੂੰ ਆਪਣੇ ਸਿਰ ਵਿੱਚ ਗੋਲ਼ੀ ਮਾਰ ਲਈ। ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਗੋਲ਼ੀ ਦੀ ਆਵਾਜ਼ ਸੁਣਦਿਆਂ ਉਸ ਦੇ ਸਾਥੀ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਗਏ। ਬੁੱਧਵਾਰ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ, ਜਿਨ੍ਹਾਂ ਮਗਰੋਂ ਸੰਦੀਪ ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ। ਸੰਦੀਪ ਵੱਲੋਂ ਅਜਿਹਾ ਕਦਮ ਚੁੱਕਣ ਪਿੱਛੇ ਵਜ੍ਹਾ ਬਾਰੇ ਹਾਲੇ ਤਕ ਕੁਝ ਪਤਾ ਨਹੀਂ ਲੱਗ ਸਕਿਆ ਹੈ।