ਕੈਨੇਡਾ 'ਚ ਫਸੇ ਪੰਜਾਬੀ ਵਿਦਿਆਰਥੀਆਂ ਦੀ CM ਮਾਨ ਨੂੰ ਲਿਖੀ ਚਿੱਠੀ, STF ਬਣਾ ਕੇ ਜਾਂਚ ਕਰਨ ਦੀ ਕੀਤੀ ਮੰਗ
ਪੰਜਾਬ 'ਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ 'ਚ ਫਸੇ ਪੰਜਾਬੀ ਵਿਦਿਆਰਥੀਆਂ ਨੇ CM ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ...
Stranded In Canada Punjabi Student Letter CM Bhagwant Mann : ਪੰਜਾਬ 'ਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ 'ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਸ਼ੀ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।
ਪੰਜਾਬੀ ਵਿਦਿਆਰਥੀਆਂ ਨੇ ਸੀਐਮ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੀ.ਆਰ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਸਕਦਾ ਹੈ।
ਵਿਦਿਆਰਥੀਆਂ ਚਿੱਠੀ ਵਿਚ ਲਿਖੇ ਕਈ ਏਜੰਟਾਂ ਦੇ ਨਾਂ
ਸੀਐਮ ਭਗਵੰਤ ਮਾਨ ਨੂੰ ਭੇਜੇ ਪੱਤਰ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਕਈ ਏਜੰਟਾਂ ਦੇ ਨਾਂ ਲਿਖੇ ਹਨ। ਇਨ੍ਹਾਂ ਵਿੱਚ ਮੁਲਜ਼ਮ ਏਜੰਟ ਬ੍ਰਿਜੇਸ਼ ਮਿਸ਼ਰਾ ਸਮੇਤ ਕੁੱਲ 5 ਏਜੰਟਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਆਰਥਿਕ ਮਦਦ ਦੀ ਵੀ ਅਪੀਲ ਕੀਤੀ ਹੈ।
ਦੋਸ਼ੀ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਕੈਨੇਡੀਅਨ ਬਾਰਡਰ ਏਜੰਸੀ ਵੱਲੋਂ ਵੀ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।ਬ੍ਰਿਜੇਸ਼ ਮਿਸ਼ਰਾ ਕੋਲ ਰਜਿਸਟਰਡ ਲਾਇਸੈਂਸ ਵੀ ਨਹੀਂ ਸੀ। ਫਿਲਹਾਲ ਕੈਨੇਡੀਅਨ ਜਾਂਚ ਏਜੰਸੀ ਮਾਮਲੇ ਦੇ ਸਾਰੇ ਤੱਥਾਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ