ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..
ਏਬੀਪੀ ਸਾਂਝਾ | 21 Nov 2017 10:47 AM (IST)
ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਐਮਬੀਏ (ਭਾਗ ਪਹਿਲਾ) ਦੇ ਵਿਦਿਆਰਥੀ ਸਰਤਾਜ ਅਨਜ਼ਾਰ (25) ਪੁੱਤਰ ਮੁਹੰਮਦ ਅਨਜ਼ਾਰ ਵਾਸੀ ਜੰਮੂ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਖੇਤਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਸ ਦੇ ਪਿਤਾ ਜੰਮੂ ਵਿੱਚ ਐਸਐਚਓ ਵਜੋਂ ਤਾਇਨਾਤ ਹਨ। ਜਾਣਕਾਰਾਂ ਮੁਤਾਬਕ ਉਹ ਇਮਤਿਹਾਨ ਨੂੰ ਲੈ ਕੇ ਫਿਕਰਮੰਦ ਸੀ ਅਤੇ ਅੱਜ ਉਸ ਦਾ ਪੇਪਰ ਵੀ ਸੀ। ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਮੁਤਾਬਕ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ|