ਪੜਚੋਲ ਕਰੋ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਆਰਐਸਐਸ ਦਾ ਏਜੰਟ ਕਹਿ ਕਸੂਤੇ ਘਿਰੇ ਕਾਂਗਰਸੀ ਵਿਧਾਇਕ, 29 ਕਰੋੜ ਦੇ ਮਾਣਹਾਨੀ ਕੇਸ ਦੀ ਚੇਤਾਵਨੀ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਆਰਐਸਐਸ ਦਾ ਏਜੰਟ ਕਹਿ ਕੇ ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਕਸੂਤੇ ਘਿਰ ਗਏ ਹਨ। ਵਾਈਸ ਚਾਂਸਲਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜ ਚੇਤਾਵਨੀ ਦਿੱਤੀ ਹੈ।

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੂੰ ਆਰਐਸਐਸ ਦਾ ਏਜੰਟ ਕਹਿ ਕੇ ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਕਸੂਤੇ ਘਿਰ ਗਏ ਹਨ। ਵਾਈਸ ਚਾਂਸਲਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜ ਕੇ 29 ਕਰੋੜ ਦੇ ਮਾਣਹਾਨੀ ਕੇਸ ਦੀ ਚੇਤਾਵਨੀ ਦਿੱਤੀ ਹੈ।

ਵਾਈਸ ਚਾਂਸਲਰ ਨੇ ਨੋਟਿਸ ਵਿੱਚ ਵਿਧਾਇਕ ਨੂੰ 15 ਦਿਨਾਂ ਦੀ ਮੋਹਲਤ ਦਿੰਦਿਆਂ ਬਿਆਨ ਸਬੰਧੀ ਲਿਖਤੀ ਮੁਆਫ਼ੀ ਦੇ ਨਾਲ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਮੁਆਫ਼ੀ ਮੰਗਣ ਲਈ ਆਖਿਆ ਗਿਆ। ਅਜਿਹਾ ਨਾ ਕਰਨ ਦੀ ਸੂਰਤ ਵਿਚ ਵਿਧਾਇਕ ਖ਼ਿਲਾਫ਼ ਵਾਈਸ ਚਾਂਸਲਰ ਵੱਲੋਂ ਵੀਹ ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਜਾਵੇਗਾ। ਵੀਸੀ ਨੇ ਵੱਖਰੇ ਤੌਰ ’ਤੇ ਅਪਰਾਧਿਕ ਕੇਸ ਦਰਜ ਕਰਵਾਉਣ ਦੀ ਗੱਲ ਵੀ ਆਖੀ ਹੈ।

ਪੰਜਾਬੀ ਯੂਨੀਵਰਸਿਟੀ ਦੇ ਕਿਸੇ ਵੀਸੀ ਵੱਲੋਂ ਸੱਤਾਧਾਰੀ ਧਿਰ ਦੇ ਕਿਸੇ ਵਿਧਾਇਕ ਨੂੰ ਅਜਿਹਾ ਨੋਟਿਸ ਭੇਜੇ ਜਾਣ ਦਾ ਇਹ ਇਹ ਪਲੇਠਾ ਮਾਮਲਾ ਹੈ। ਵਾਈਸ ਚਾਂਸਲਰ ਨੇ ਇਹ ਨੋਟਿਸ ਆਪਣੇ ਵਕੀਲ ਐਡਵੋਕੇਟ ਹਰਚੰਦ ਸਿੰਘ ਬਾਠ ਰਾਹੀਂ ਭੇਜਿਆ ਹੈ। ਵਿਧਾਇਕ ਜਲਾਲਪੁਰ ਵੱਲੋਂ ਵੀਸੀ ਨੂੰ ਆਰਐਸਐਸ ਦਾ ਬੰਦਾ ਕਹਿਣ ਦੀ ਇਹ ਘਟਨਾ ਕੁਝ ਹੀ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੀ ਯੂਨੀਵਰਸਿਟੀ ਫੇਰੀ ਦੌਰਾਨ ਵਾਪਰੀ ਸੀ।

ਇਸ ਦੌਰਾਨ ਭਾਵੇਂ ਮੁੱਖ ਮੰਤਰੀ ਨੇ ਵਿਧਾਇਕ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਜਲਾਲਪੁਰ ਦਾ ਕਹਿਣਾ ਸੀ ‘‘ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਇਆ ਗਿਆ ਇਹ ਵਾਈਸ ਚਾਂਸਲਰ ਆਰਐਸਐਸ ਦਾ ਬੰਦਾ ਹੈ।’’ ਇਸ ਮੌਕੇ ਵਾਈਸ ਚਾਂਸਲਰ ਵੀ ਮੰਚ ’ਤੇ ਮੌਜੂਦ ਸਨ। ਮੁੱਖ ਮੰਤਰੀ ਚੰਨੀ ਨੇ ਜਲਾਲਪੁਰ ਨੂੰ ਜਦੋਂ ਮੰਚ ’ਤੇ ਆਉਣ ਲਈ ਆਖਿਆ ਤਾਂ ਉਨ੍ਹਾਂ ਇਹ ਕਹਿ ਕੇ ਜਵਾਬ ਦੇ ਦਿੱਤਾ ਕਿ ਉਹ ਆਰਐਸਐਸ ਦੇ ਬੰਦੇ ਨਾਲ ਨਹੀਂ ਬੈਠਣਗੇ।

ਇਹ ਵੀ ਪੜ੍ਹੋ: Tractor March: ਗੁਰਪਤਵੰਤ ਪੰਨੂ ਨੇ ਇੱਕ ਵਾਰ ਫਿਰ ਕੀਤਾ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਐਲਾਨ, ਇਨਾਮੀ ਰਕਮ 1.5 ਲੱਖ ਡਾਲਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget