ਪੜਚੋਲ ਕਰੋ

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ: ਹਰਪਾਲ ਚੀਮਾ

Punjab: ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Punjab: ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ‘ਚ ਸ਼ਿਰਕਤ ਕਰਨ ਪੁਜੇ ਹੋਏ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ ‘ਚ ਖਾਲੀ ਖ਼ਜ਼ਾਨਾ ਮਿਲਿਆ ਪਰੰਤੂ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ ‘ਚ ਜਾਂਦਾ ਪੈਸਾ ਰੋਕ ਦਿੱਤਾ ਹੈ।

 ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।

ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਬੀਤੇ ਸਮੇਂ ਦੀ ਯਾਦ ਤਾਜਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿੱਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਮਿੱਥਕੇ ਮਿਹਨਤ ਕਰਨ ਤਾਂ ਕਾਮਯਾਬੀ ਜਰੂਰ ਮਿਲੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ ‘ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ।

ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ ‘ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਮੇਲੇ ਨੂੰ ਕਰਵਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਯੁਵਕ ਭਲਾਈ ਵਿਭਾਗ ਦੇ ਮੁਖੀ ਗਗਨ ਥਾਪਾ, ਡਾ. ਨਿਵੇਦਿਤਾ, ਡਾ. ਭੀਮਇੰਦਰ ਸਿੰਘ, ਦਲਜੀਤ ਅਮੀ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget