Lok Sabha Election: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਕਿਸਾਨ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ ਮੋਰਚਾ ਖੋਲ੍ਹ ਸਕਦੇ ਹਨ।
ਕੰਗਨਾ ਖ਼ਿਲਾਫ਼ ਪੂਰਾ ਪੰਜਾਬ ਲੜੇਗਾ ਚੋਣ
ਇਹ ਸੰਕੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੇ। ਉਨ੍ਹਾਂ ਕਿਹਾ ਕਿ ਕੰਗਨਾ ਖ਼ਿਲਾਫ਼ ਪੂਰਾ ਪੰਜਾਬ ਚੋਣ ਲੜੇਗਾ ਜਿਸ ਤਰ੍ਹਾਂ ਅਦਾਕਾਰਾ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਖਿਲਾਫ ਟਿੱਪਣੀ ਕੀਤੀ ਸੀ। ਹੁਣ ਪੰਜਾਬ ਦੇ ਲੋਕ ਮੰਡੀ ਜਾ ਕੇ ਉਸ ਦੇ ਖਿਲਾਫ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀ ਸੀਟ ਦੇ ਨਤੀਜੇ ਕਾਂਗਰਸ ਦੇ ਹੱਕ ਵਿੱਚ ਆਉਣਗੇ।
ਕੰਗਨਾ ਨਾਲ ਕਿਸਾਨਾਂ ਦਾ ਕਿਉਂ ਛਿੜਿਆ ਵਿਵਾਦ ?
ਦਰਅਸਲ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਕੰਗਨਾ ਰਣੌਤ ਨੇ ਇੱਕ ਵਿਵਾਦਿਤ ਟਵੀਟ ਕੀਤਾ ਸੀ ਜਿਸ ਵਿੱਚ ਕੰਗਨਾ ਨੇ ਇੱਕ ਬਜ਼ੁਰਗ ਔਰਤ ਨੂੰ 100 ਰੁਪਏ ਲੈ ਕੇ ਧਰਨੇ ਵਿੱਚ ਜਾਣ ਵਾਲੀ ਕਿਹਾ ਸੀ। ਇਹ ਔਰਤ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਔਰਤ ਕਿਸਾਨ ਮਹਿੰਦਰ ਕੌਰ ਸੀ। ਜਿਸ ਤੋਂ ਬਾਅਦ ਉਸ ਦੇ ਖਿਲਾਫ ਬਠਿੰਡਾ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਹਾਲਾਂਕਿ ਉਦੋਂ ਤੋਂ ਹੀ ਲੋਕ ਉਸ ਤੋਂ ਨਾਰਾਜ਼ ਹਨ। ਇੰਨਾ ਹੀ ਨਹੀਂ ਜਦੋਂ ਉਹ ਆਪਣੇ ਘਰ ਤੋਂ ਚੰਡੀਗੜ੍ਹ ਜਾ ਰਹੀ ਸੀ ਤਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਉਸ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।