ਪੜਚੋਲ ਕਰੋ

Canada News: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ! ਅਜੇ 4 ਮਹੀਨੇ ਪਹਿਲਾਂ ਮਿਲਿਆ ਵਰਕ ਪਰਮਿਟ 

Canada News: ਕੈਨੇਡਾ ਤੋਂ ਦਿਲ ਕੰਬਾਊ ਖਬਰ ਆਈ ਹੈ। ਇੱਕ ਪੰਜਾਬੀ ਨੌਜਵਾਨ ਦੀ ਹਾਦਸੇ ਮਗਰੋਂ ਹਸਪਤਾਲ 'ਚ 6 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ।

Punjabi Youth death in Canada: ਕੈਨੇਡਾ ਤੋਂ ਦਿਲ ਕੰਬਾਊ ਖਬਰ ਆਈ ਹੈ। ਇੱਕ ਪੰਜਾਬੀ ਨੌਜਵਾਨ ਦੀ ਹਾਦਸੇ ਮਗਰੋਂ ਹਸਪਤਾਲ 'ਚ 6 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਨੌਜਵਾਨ ਨੂੰ 4 ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਕਾਰ 'ਚ ਕੰਮ 'ਤੇ ਗਏ ਨੌਜਵਾਨ ਦਾ ਟਰਾਲੇ ਨਾਲ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਕੰਵਰਪਾਲ ਸਿੰਘ ਵਾਸੀ ਸਮਾਣਾ, ਪਟਿਆਲਾ ਵਜੋਂ ਹੋਈ ਹੈ।

ਕੈਨੇਡਾ ਵਿੱਚ ਮ੍ਰਿਤਕ ਕੰਵਰਪਾਲ ਦੇ ਚਚੇਰੇ ਭਰਾ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਦੋ ਸਾਲ ਪਹਿਲਾਂ ਕੈਨੇਡਾ ਆਇਆ ਸੀ। ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ। 20 ਅਗਸਤ, 2024 ਨੂੰ ਉਹ ਕੈਨੇਡਾ ਦੇ ਗੁਏਲਫ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਕਾਰਨ ਦਿਮਾਗ 'ਤੇ ਸੱਟ ਲੱਗ ਗਈ  ਸੀ ਤੇ ਫੇਫੜੇ ਪੰਕਚਰ ਹੋ ਗਏ ਸੀ। ਉਸ ਦੀ ਇੱਕ ਲੱਤ ਦੀ ਹੱਡੀ ਵੀ ਟੁੱਟ ਗਈ ਸੀ। ਉਹ 6 ਦਿਨ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਲਈ ਲੜਦਾ ਰਿਹਾ ਤੇ 26 ਅਗਸਤ 2024 ਨੂੰ ਉਸ ਦੀ ਮੌਤ ਹੋ ਗਈ।

ਮ੍ਰਿਤਕ ਕੰਵਰਪਾਲ ਸਿੰਘ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ 25 ਅਗਸਤ 2022 ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਪੂਰੀ ਹੋ ਗਈ ਸੀ ਤੇ ਉਸ ਨੇ ਆਪਣੀ ਡਿਗਰੀ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕੱਲ੍ਹ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ਆਇਆ ਕਿ ਕੰਵਰਪਾਲ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ।

ਕੰਵਰਪਾਲ ਦੀ ਲਾਸ਼ ਭਾਰਤ ਲਿਆਉਣ ਲਈ ਕੈਨੇਡਾ ਵਿੱਚ ਉਸ ਦਾ ਦੋਸਤ ਤੇ ਚਚੇਰਾ ਭਰਾ ਜਗਦੀਪ ਸਿੰਘ ਫੰਡ ਇਕੱਠਾ ਕਰ ਰਹੇ ਹਨ। ਜਗਦੀਪ ਸਿੰਘ ਨੇ ਦੱਸਿਆ ਕਿ ਕੰਵਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ 40 ਹਜ਼ਾਰ ਡਾਲਰ ਦੇ ਫੰਡ ਦੀ ਲੋੜ ਹੈ। ਹੁਣ ਤੱਕ ਉਹ ਲਗਪਗ 27 ਹਜ਼ਾਰ ਡਾਲਰ ਇਕੱਠੇ ਕਰ ਚੁੱਕੇ ਹਨ। ਜਗਦੀਪ ਨੇ ਦੱਸਿਆ ਕਿ ਕੰਵਰਪਾਲ ਦਾ ਪਰਿਵਾਰ ਆਰਥਿਕ ਤੌਰ 'ਤੇ ਸਥਿਰ ਨਹੀਂ। ਕੰਵਰਪਾਲ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget