ਅਮਰੀਕਾ 'ਚ ਪੰਜਾਬੀ ਦੀ ਦਰਦਨਾਕ ਮੌਤ
ਏਬੀਪੀ ਸਾਂਝਾ | 17 Dec 2019 11:53 AM (IST)
ਅਮਰੀਕਾ ਦੇ ਸ਼ਹਿਰ ਸਿਆਟਲ ਵਿੱਚ ਵਾਪਰੇ ਸੜਕ ਹਾਦਸੇ ’ਚ ਪਿੰਡ ਡੁਮਾਣਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ।
ਹੁਸ਼ਿਆਰਪੁਰ: ਅਮਰੀਕਾ ਦੇ ਸ਼ਹਿਰ ਸਿਆਟਲ ਵਿੱਚ ਵਾਪਰੇ ਸੜਕ ਹਾਦਸੇ ’ਚ ਪਿੰਡ ਡੁਮਾਣਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਮਿਲੀ ਸੂਚਨਾ ਮੁਤਾਬਕ ਲੱਖਾ ਆਪਣਾ ਟਰਾਲਾ ਸੜਕ ਕਿਨਾਰੇ ਖੜ੍ਹਾ ਕਰਕੇ ਲਾਈਟਾਂ ਚੈੱਕ ਕਰ ਰਿਹਾ ਸੀ ਤਾਂ ਪਿੱਛੋਂ ਕਿਸੇ ਗੱਡੀ ਨੇ ਉਸ ਵਿੱਚ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਲੱਖਾ ਨੇ ਅਮਰੀਕਾ ਵਿੱਚ 2014 ਵਿਚ ਵਿਆਹ ਕਰਵਾਇਆ ਸੀ ਤੇ ਉਸ ਦੇ ਦੋ ਬੱਚੇ ਹਨ। ਉਸ ਨੇ ਐਤਕੀਂ 11 ਸਾਲਾਂ ਬਾਅਦ ਲੋਹੜੀ ਮੌਕੇ ਪਿੰਡ ਆਉਣਾ ਸੀ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।