ਪੜਚੋਲ ਕਰੋ

ਕੈਨੇਡਾ ਦੀ ਧਰਤੀ ਨੇ ਖਾ ਲਏ ਕਈ ਪੰਜਾਬੀ ਗੱਭਰੂ ,ਆਏ ਦਿਨ ਹੋ ਰਹੀਆਂ ਨੇ ਨੌਜਵਾਨਾਂ ਦੀਆਂ ਮੌਤਾਂ , ਪੰਜਾਬ 'ਚ ਉਡੀਕਦੇ ਰਹਿੰਦੇ ਪਰਿਵਾਰ

Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ -ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁੱਝ ਅਜਿਹੇ ਹਾਦਸੇ

ਸ਼ੰਕਰ ਦਾਸ ਦੀ ਰਿਪੋਰਟ 
 
Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ -ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁੱਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ,ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਚਿੰਤਾ ਵਾਲੀ ਗੱਲ ਹੈ ਕਿ ਕੈਨੇਡਾ ਵਿੱਚ ਆਏ ਦਿਨ ਦਿਲ ਦਾ ਦੌਰਾ ਪੈਣ ਕਾਰਨ ਕਿਸੇ ਨੇ ਕਿਸੇ ਪੰਜਾਬੀ ਗੱਭਰੂ ਦੀ ਮੌਤ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ।
 
ਪ੍ਰਾਪਤ ਜਾਣਕਾਰੀ ਅਨੁਸਾਰ 7 ਮਹੀਨੇ ਪਹਿਲਾਂ ਪਤਨੀ ਨਾਲ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਦੀ ਸ਼ੁੱਕਰਵਾਰ ਨੂੰ ਕੈਨੇਡਾ 'ਚ ਦਿਲ ਬੰਦ ਹੋਣ ਕਾਰਨ ਮੌਤ ਹੋ ਗਈ ਹੈ। ਨਵਜੋਤ ਸੱਤ ਮਹੀਨੇ ਪਹਿਲਾਂ ਪਤਨੀ ਰਮਨਦੀਪ ਕੌਰ ਨਾਲ ਕੈਨੇਡਾ ਗਿਆ ਸੀ। ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਨਵਜੋਤ ਨੇ ਆਪਣੀ ਭੈਣ ਕਮਲਜੀਤ ਕੌਰ ਨੂੰ ਫੋਨ ਕਰਕੇ ਪਰਿਵਾਰ ਦਾ ਹਾਲ ਚਾਲ ਜਾਣਿਆ। ਕਮਲਜੀਤ ਨਾਲ ਫੋਨ 'ਤੇ ਗੱਲ ਕਰਦਿਆਂ ਨਵਜੋਤ ਨੇ ਕਿਹਾ ਕਿ ਉਹ ਹੁਣ ਇਸ਼ਨਾਨ ਕਰਨ ਜਾ ਰਿਹਾ ਹੈ। ਨਵਜੋਤ ਕਰੀਬ 15 ਮਿੰਟ ਤੱਕ ਵਾਸ਼ਰੂਮ ਤੋਂ ਬਾਹਰ ਨਹੀਂ ਆਏ। 
 
ਇਸ ਤੋਂ ਇਲਾਵਾ ਕੈਨੇਡਾ ਵਿਚ ਖਮਾਣੋਂ ਮੇਲੇ ਵਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦਿਲਪ੍ਰੀਤਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰਬਰ-13 ਖਮਾਣੋਂ ਮੇਲੇ ਵਾਲੀ ਦੇ ਛੋਟੇ ਭਰਾ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ 9 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਦਿਲਪ੍ਰੀਤਜੀਤ ਦੀ ਮਾਤਾ ਤੇ ਭੈਣ ਵੀ ਕੈਨੇਡਾ ਰਹਿੰਦੇ ਹਨ। ਉਸਦਾ ਸਸਕਾਰ ਵੀ ਕੈਨੇਡਾ ਵਿਖੇ ਹੀ ਕੀਤਾ ਜਾਵੇਗਾ।
 
ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਮਾਨਸਾ ਦੇ ਨੌਜਵਾਨ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ ਮੌਤ ਵੀ ਕੈਨੇਡਾ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ। ਮ੍ਰਿਤਕ ਅਮਨਜੋਤ ਸਿੰਘ ਦੇ ਪਿਤਾ ਪਵਿੱਤਰ ਸਿੰਘ ਅਤੇ ਮਾਤਾ ਵੀਰਪਾਲ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਅਮਨਜੋਤ ਸਿੰਘ ਕੈਨੇਡਾ ਦੇ ਸਰੀ ਵਿਖੇ ਆਪਣੀ ਪਤਨੀ ਜਸ਼ਨਦੀਪ ਕੌਰ ਸਿੱਧੂ, ਸਹੁਰਾ ਤਰਸੇਮ ਸਿੰਘ, ਸੱਸ ਕਰਮਜੀਤ ਕੌਰ ਤੇ ਸਾਲੇ ਅੰਮ੍ਰਿਤਪਾਲ ਸਿੰਘ ਨਾਲ ਰਹਿ ਰਿਹਾ ਸੀ। 

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget