Punjabi youth Death: ਕੈਨੇਡਾ 'ਚ ਇਕ ਪੰਜਾਬੀ ਨੌਜਵਾਨ ਦੀ ਹਾਦਸੇ ਕਾਰਨ ਹਸਪਤਾਲ 'ਚ 6 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਨੌਜਵਾਨ ਨੂੰ 4 ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਕਾਰ 'ਚ ਕੰਮ 'ਤੇ ਗਏ ਨੌਜਵਾਨ ਦਾ ਟਰਾਲੇ ਨਾਲ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਕੰਵਰਪਾਲ ਸਿੰਘ ਵਾਸੀ ਸਮਾਣਾ, ਪਟਿਆਲਾ ਵਜੋਂ ਹੋਈ ਹੈ।


ਕੈਨੇਡਾ ‘ਚ ਮ੍ਰਿਤਕ ਕੰਵਰਪਾਲ ਦੇ ਚਚੇਰੇ ਭਰਾ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਦੋ ਸਾਲ ਪਹਿਲਾਂ ਕੈਨੇਡਾ ਆਇਆ ਸੀ। ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ। 20 ਅਗਸਤ, 2024 ਨੂੰ, ਉਹ ਕੈਨੇਡਾ ਦੇ ਗੁਏਲਫ ਵਿੱਚ ਇੱਕ ਵੱਡੇ ਕਾਰ ਹਾਦਸੇ ਦਾ ਸ਼ਿਕਾਰ ਹੋਇਆ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਕਾਰਨ ਦਿਮਾਗ 'ਤੇ ਸੱਟ ਲੱਗੀ ਅਤੇ ਉਸ ਦੇ ਫੇਫੜੇ ਕਰੈਕ ਹੋ ਗਏ। ਉਸ ਦੀ ਇੱਕ ਲੱਤ ਦੀ ਹੱਡੀ ਵੀ ਟੁੱਟ ਗਈ ਸੀ। ਉਹ 6 ਦਿਨ ਹਸਪਤਾਲ ਵਿਚ ਆਪਣੀ ਜ਼ਿੰਦਗੀ ਲਈ ਲੜਦਾ ਰਿਹਾ ਅਤੇ 26 ਅਗਸਤ 2024 ਨੂੰ ਉਸ ਦੀ ਮੌਤ ਹੋ ਗਈ।


 




ਮ੍ਰਿਤਕ ਕੰਵਰਪਾਲ ਸਿੰਘ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ 25 ਅਗਸਤ 2022 ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਪੂਰੀ ਹੋ ਗਈ ਅਤੇ ਉਸ ਨੇ ਆਪਣੀ ਡਿਗਰੀ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕੱਲ੍ਹ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ਆਇਆ ਕਿ ਕੰਵਰਪਾਲ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।



ਕੰਵਰਪਾਲ ਦੀ ਲਾਸ਼ ਭਾਰਤ ਆ ਸਕਦੀ ਹੈ। ਇਸ ਦੇ ਲਈ ਕੈਨੇਡਾ ਵਿੱਚ ਉਸਦਾ ਦੋਸਤ ਅਤੇ ਚਚੇਰਾ ਭਰਾ ਜਗਦੀਪ ਸਿੰਘ ਫੰਡ ਇਕੱਠਾ ਕਰ ਰਿਹਾ ਹੈ। ਜਗਦੀਪ ਸਿੰਘ ਨੇ ਦੱਸਿਆ ਕਿ ਕੰਵਰਪਾਲ ਸਿੰਘ ਦੀ ਲਾਸ਼ ਭਾਰਤ ਭੇਜਣ ਲਈ 40 ਹਜ਼ਾਰ ਡਾਲਰ ਦੇ ਫੰਡ ਦੀ ਲੋੜ ਹੈ। ਹੁਣ ਤੱਕ ਉਹ ਲਗਭਗ 27 ਹਜ਼ਾਰ ਡਾਲਰ ਇਕੱਠੇ ਕਰ ਚੁੱਕੇ ਹਨ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial