(Source: ECI/ABP News)
Gurdaspur News : ਵਰਕ ਪਰਮਿਟ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ,ਮਾਂ ਦਾ ਰੋ -ਰੋ ਬੁਰਾ ਹਾਲ
Gurdaspur News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼
![Gurdaspur News : ਵਰਕ ਪਰਮਿਟ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ,ਮਾਂ ਦਾ ਰੋ -ਰੋ ਬੁਰਾ ਹਾਲ Punjabi youth Death who went to Canada on work permit from Gurdaspur Gurdaspur News : ਵਰਕ ਪਰਮਿਟ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ,ਮਾਂ ਦਾ ਰੋ -ਰੋ ਬੁਰਾ ਹਾਲ](https://feeds.abplive.com/onecms/images/uploaded-images/2023/04/11/0253ef672089b265cb98494587f7993a1681235125922345_original.jpg?impolicy=abp_cdn&imwidth=1200&height=675)
ਅਜਿਹਾ ਹੀ ਤਾਜ਼ਾ ਮਾਮਲਾ ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਤੋਂ ਸਾਹਮਣੇ ਆਇਆ ਹੈ। ਜਿਥੋਂ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਸ ਮਦਭਾਗੀ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਵਰਕ ਪਰਮਿਟ ਉਤੇ ਵਿਦੇਸ਼ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਦੇ 20 ਮਿਲਿਅਨ ਸਬਸਕ੍ਰਾਈਬਰ ਤੇ ਬੋਲੀ ਮਾਂ ਚਰਨ ਕੌਰ -ਵਧਾਈਆਂ ਸ਼ੁੱਭ ਪੁੱਤ, ਸਾਡੇ...
ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ। ਇਸ ਖ਼ਬਰ ਤੋਂ ਬਾਅਦ ਮਾਂ ਦਾ ਰੋ ਰੋ ਬੁਰਾ ਹਾਲ ਹੈ। ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀਆਂ ਜਾਵੇ ਤਾਂ ਜੋ ਆਪਣੇ ਹੱਥੀਂ ਉਹ ਅੰਤਿਮ ਰਸਮਾਂ ਕਰ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)