Road Accident: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਸਾਲ ਪਹਿਲਾਂ ਪਿਤਾ ਦਾ ਹੋਇਆ ਸੀ ਦੇਹਾਂਤ
Road Accident in USA: ਪੁੱਤਰ ਦੀ ਮੌਤ ਦੀ ਖ਼ਬਰ ਸੁਣ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਗੁਰਵਿੰਦਰ ਸਿੰਘ ਦੀ ਉਮਰ ਮਹਿਜ 30 ਸਾਲ ਸੀ। ਉਹ ਆਪਣੇ ਪਿੱਛੇ ਆਪਣੀ ਮਾਂ, ਭੈਣ, ਪਤਨੀ ਅਤੇ 2 ਬੇਟੀਆਂ ਨੂੰ
ਰੋਜ਼ੀ ਰੋਟੀ ਦੀ ਭਾਲ 'ਚ ਵਿਦੇਸ਼ 'ਚ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਬਟਾਲਾ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਜਿਸ ਬੀਤੇ ਦਿਨ ਉਸ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਗੁਰਵਿੰਦਰ ਸਿੰਘ ਬਟਾਲਾ ਦੇ ਪਿੰਡ ਡੁਡੀਪੁਰ ਦਾ ਰਹਿਣ ਵਾਲਾ ਸੀ ਜੋ 3 ਸਾਲ ਪਹਿਲਾਂ ਹੀ ਅਮਰੀਕਾ ਗਿਆ ਅਤੇ ਉੱਥੇ ਕੈਲੀਫੋਰਨੀਆ 'ਚ ਰਹਿ ਰਿਹਾ ਸੀ। ਗੁਰਵਿੰਦਰ ਸਿੰਘ ਕੈਲੀਫੋਰਨੀਆ 'ਚ ਟਰਾਲਾ ਚਲਾਉਂਸਾ ਸੀ।
ਪੁੱਤਰ ਦੀ ਮੌਤ ਦੀ ਖ਼ਬਰ ਸੁਣ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਗੁਰਵਿੰਦਰ ਸਿੰਘ ਦੀ ਉਮਰ ਮਹਿਜ 30 ਸਾਲ ਸੀ। ਉਹ ਆਪਣੇ ਪਿੱਛੇ ਆਪਣੀ ਮਾਂ, ਭੈਣ, ਪਤਨੀ ਅਤੇ 2 ਬੇਟੀਆਂ ਨੂੰ ਛੱਡ ਗਿਆ ਹੈ। ਗੁਰਵਿੰਦਰ ਸਿੰਘ ਦੇ ਪਿਤਾ ਦੀ ਇੱਕ ਸਾਲ ਪਹਿਲਾਂ ਹੀ ਮੌਤ ਹੋਈ ਸੀ।
ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਪੰਜਾਬ ਰੋਡਵੇਜ ਤੋਂ ਬਤੋਰ ਡਰਾਈਵਰ ਰਿਟਾਇਰਡ ਹੋਇਆ ਸੀ ਤੇ ਬੇਟੇ ਗੁਰਵਿੰਦਰ ਨੂੰ ਕਰਜਾ ਚੁੱਕ ਕੇ ਚੰਗੇ ਭਵਿੱਖ ਲਈ ਵਿਦੇਸ਼ੀ ਧਰਤੀ ਅਮਰੀਕਾ 'ਚ ਭੇਜਿਆ ਸੀ, ਇਸ ਪਿੱਛੋਂ ਪਿਤਾ ਦੀ ਮੌਤ ਹੋ ਗਈ ਸੀ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਦਾ ਕਹਿਣਾ ਸੀ ਕਿ ਗੁਰਵਿੰਦਰ ਬਹੁਤ ਹੀ ਸਾਊ ਸੁਭਾਅ ਦਾ ਨੌਜਵਾਨ ਸੀ ਆਪਣੇ ਪਰਿਵਾਰ ਬਾਰੇ ਬਹੁਤ ਕੁਝ ਸੋਚ ਰਖਿਆ ਸੀ ਲੇਕਿਨ ਜੋ ਪਰਮਾਤਮਾ ਨੂੰ ਮਨਜ਼ੂਰ ਉਸ ਅੱਗੇ ਕਿਸ ਦਾ ਜ਼ੋਰ ਚੱਲਦਾ ਹੈ।
ਓਥੇ ਹੀ ਮਾਂ ਅਤੇ ਪਤਨੀ ਨੇ ਕਿਹਾ ਕਿ ਰੋਜ਼ਾਨਾ ਹੀ ਫੋਨ ਤੇ ਗੱਲਬਾਤ ਹੁੰਦੀ ਰਹਿੰਦੀ ਸੀ ਇਸ ਘਟਨਾ ਦੇ ਵਰਤਣ ਤੋਂ ਇਕ ਦਿਨ ਪਹਿਲਾ ਹੀ ਉਸਨੇ ਪਰਿਵਾਰ ਨਾਲ ਫੋਨ ਤੇ ਗੱਲਬਾਤ ਕੀਤੀ ਸੀ।ਪਰਿਵਾਰ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕੇ ਗੁਰਵਿੰਦਰ ਦੀ ਦੇਹ ਜਲਦ ਤੋਂ ਜਲਦ ਪਰਿਵਾਰ ਕੋਲ ਲਿਆਂਦੀ ਜਾਵੇ ਤਾਂਕਿ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰਕੇ ਉਸਦੀ ਅੰਤਿਮ ਰਸਮਾਂ ਆਪਣੇ ਹੱਥੀ ਪੁਰੀ ਕਰ ਸਕਣ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial