ਆਸਟ੍ਰੇਲੀਆ ਦੇ ਕੈਨਬਰਾ ਵਿੱਚ 21 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦਾ ਵਿਦਿਆਰਥੀ ਕੁਨਾਲ ਚੋਪੜਾ ਸਟੱਡੀ ਵੀਜ਼ੇ ਉੱਤੇ ਆਸਟ੍ਰੇਲੀਆ ਗਿਆ ਸੀ।


ਸ਼ੁਰੂਆਤੀ ਜਾਣਕਾਰੀ ਮੁਤਾਬਕ, ਜਦੋਂ ਉਹ ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਤਾਂ ਉਸ ਦੀ ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।