Punjab News: ਅਮਰੀਕਾ ਵਿੱਚ ਪੰਜਾਬ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਦੇ ਕਸਬਾ ਨਡਾਲਾ ਦੇ ਪਿੰਡ ਤਲਵੰਡੀ ਪਰਦੁਲ ਦੇ  ਰਹਿਣ ਵਾਲੇ ਰਣਜੀਤ ਸਿੰਘ ਦੀ ਕੈਂਸਰ ਨਾਲ ਮੌਤ ਹੋ ਗਈ ਹੈ। ਰਣਜੀਤ ਸਿੰਘ ਕਰੀਬ 8 ਮਹੀਨੇ ਪਹਿਲਾਂ ਹੀ ਕੰਮ ਦੀ ਭਾਲ ਵਿੱਚ ਅਮਰੀਕਾ ਗਿਆ ਸੀ।

ਜਦੋਂ ਰਣਜੀਤ ਸਿੰਘ ਅਮਰੀਕਾ ਗਿਆ ਤਾਂ ਉਸ ਨੂੰ ਕੈਂਸਰ ਦਾ ਪਤਾ ਲੱਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਦੇ ਮਦਦ ਲਈ ਫੰਡਰੇਜਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਮ੍ਰਿਤਕ ਦੀ ਦੇਹ ਨੂੰ ਵਾਪਸ ਲਿਆਉਣਾ ਹੈ, ਤਾਂ ਕਿ ਉਸ ਦਾ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।