Kapurthala News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਅੱਜ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਕਾਰ ਦੀ ਇੱਕ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ ਹੈ। ਟਰਾਲੇ ਨਾਲ ਟੱਕਰ ਦੇ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਕਾਰ ਬੁਰੀ ਤਰ੍ਹਾਂ ਸੜ ਗਈ ਤੇ ਪੰਜਾਬੀ ਨੌਜਵਾਨ ਵੀ ਕਾਰ ਵਿਚ ਜ਼ਿੰਦਾ ਸੜ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।
ਅੱਜ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਕਾਰ ਦੀ ਇੱਕ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ ਹੈ। ਟਰਾਲੇ ਨਾਲ ਟੱਕਰ ਦੇ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਕਾਰ ਬੁਰੀ ਤਰ੍ਹਾਂ ਸੜ ਗਈ ਤੇ ਪੰਜਾਬੀ ਨੌਜਵਾਨ ਵੀ ਕਾਰ ਵਿਚ ਜ਼ਿੰਦਾ ਸੜ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।
ਗੁਰਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਕੋਲ ਭਦਾਸ ਪਿੰਡ ਦਾ ਹੈ। ਮ੍ਰਿਤਕ ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਵਾਸੀ ਭਦਾਸ ਨੇ ਦੱਸਿਆ ਕਿ ਉਸਦੇ ਤਾਇਆ ਦਰਸ਼ਨ ਸਿੰਘ ਹਰਿਆਣਾ ਪੁਲਿਸ ਵਿਚ ਰਿਟਾਇਰਡ ਐੱਸਪੀ ਸਨ ਤੇ ਉਨ੍ਹਾਂ ਦਾ ਪੁੱਤਰ ਸੁਰਿੰਦਰ ਸਿੰਘ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਸੀ ,ਜੋ ਹੁਣ ਆਪਣੇ ਪਰਿਵਾਰ ਨਾਲ ਕੈਨੇਡਾ ਵਿਚ ਰਹਿ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਸ਼ਿੰਦਰ ਸਿੰਘ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਪੂਰੀ ਹੋਣ ਦੇ ਬਾਅਦ 23 ਅਗਸਤ ਨੂੰ ਘਰ ਤੋਂ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਟਰਾਲੇ ਨਾਲ ਟੱਕਰ ਦੇ ਬਾਅਦ ਉਸ ਦੀ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਮੋਗਾ ਅਤੇ ਫਗਵਾੜਾ ਰੇਲਵੇ ਸਟੇਸ਼ਨਾਂ ਨੂੰ ਦੂਜੇ ਪੜਾਅ ਵਿੱਚ ਕੀਤਾ ਜਾਵੇਗਾ ਅੱਪਗ੍ਰੇਡ : MP ਸੰਜੀਵ ਅਰੋੜਾ
ਇਹ ਵੀ ਪੜ੍ਹੋ : ਦਿੱਲੀ ਦੇ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ 'ਚ ਕੇਸ ਦਰਜ, ਐਕਸ਼ਨ 'ਚ ਆਈ ਪੁਲਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ