ਫ਼ਰੀਦਕੋਟ: ਕੋਟਕਪੂਰਾ ਦੇ 24 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਕੈਨੇਡਾ ‘ਚ ਭੇਦਭਰੇ ਹਲਾਤਾਂ ‘ਚ ਮੌਤ ਹੋ ਗਈ। ਨੌਜਵਾਨ ਪੜ੍ਹਾਈ ਕਰਨ ਲਈ ਵਿਦੇਸ਼ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ ਉਸ ਦੀ ਮੌਤ ਹੋਈ ਪਰ ਪਰਿਵਾਰ ਨੂੰ ਇਸ ਦੀ ਜਾਣਕਾਰੀ 15 ਅਗਸਤ ਨੂੰ ਦਿੱਤੀ ਗਈ ਹੈ।
ਕੈਨੇਡਾ ਪੁਲਿਸ ਮੁਤਾਬਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦ ਨੂੰ ਖ਼ਤਮ ਕੀਤਾ। ਨੌਜਵਾਨ ਦੀ ਆਖਰੀ ਵਾਰ 26 ਜੁਲਾਈ ਨੂੰ ਘਰਦਿਆਂ ਨਾਲ ਗੱਲ ਹੋਈ ਸੀ। ਇਸ ਤੋਂ ਬਾਅਦ ਤੋਂ ਮ੍ਰਿਤਕ ਦਾ ਫੋਨ ਬੰਦ ਹੋ ਗਿਆ। ਦੋਸਤਾਂ ਤੋਂ ਪੁੱਛੇ ਜਾਣ ਤੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲ ਰਿਹਾ।
ਇਸ ਮਾਮਲੇ ‘ਤੇ ਹੁਣ ਪਰਿਵਾਰ ਨੇ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਗੁਹਾਰ ਲਾਈ ਹੈ ਕਿ ਉਨ੍ਹਾਂ ਦੇ ਮ੍ਰਿਤਕ ਬੇਟੇ ਦੀ ਮ੍ਰਿਤਕ ਦੇਹ ਦੇਸ਼ ‘ਚ ਲਿਆਉਣ ‘ਚ ਪਰਿਵਾਰ ਦੀ ਮਦਦ ਕੀਤੀ ਜਾਵੇ।
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
ਏਬੀਪੀ ਸਾਂਝਾ
Updated at:
17 Aug 2019 02:29 PM (IST)
ਕੋਟਕਪੂਰਾ ਦੇ 24 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਕੈਨੇਡਾ ‘ਚ ਭੇਦਭਰੇ ਹਲਾਤਾਂ ‘ਚ ਮੌਤ ਹੋ ਗਈ। ਨੌਜਵਾਨ ਪੜ੍ਹਾਈ ਕਰਨ ਲਈ ਵਿਦੇਸ਼ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 27 ਜੁਲਾਈ ਨੂੰ ਉਸ ਦੀ ਮੌਤ ਹੋਈ ਪਰ ਪਰਿਵਾਰ ਨੂੰ ਇਸ ਦੀ ਜਾਣਕਾਰੀ 15 ਅਗਸਤ ਨੂੰ ਦਿੱਤੀ ਗਈ ਹੈ।
- - - - - - - - - Advertisement - - - - - - - - -