Punjab News: ਬੀਤੇ ਦਿਨੀ ਜੰਮੂ ਅਤੇ ਕਸ਼ਮੀਰ ਤੋਂ ਬੁਰੀ ਖਬਰ ਆਈ ਸੀ। ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੇ ਵਿੱਚ ਕੁੱਝ ਪ੍ਰਵਾਸੀ ਮਜ਼ਦੂਰਾਂ ਅਤੇ ਇੱਕ ਡਾਕਟਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਮਰੇ ਗਏ ਲੋਕਾਂ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਵੀ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਵਿੱਚ ਸੱਤ ਲੋਕ ਆਪਣੀ ਜਾਨਾਂ ਗੁਆ ਚੁੱਕੇ ਹਨ।
ਬਟਾਲਾ ਦੇ ਪਿੰਡ ਸੱਖੋਵਾਲ ਦਾ ਰਹਿਣ ਵਾਲਾ ਸੀ ਇਹ ਨੌਜਵਾਨ
ਕਸ਼ਮੀਰ ਦੇ ਗੰਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਹੈ। ਮ੍ਰਿਤਕ ਕਸ਼ਮੀਰ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ।
ਸਾਬਕਾ ਫੌਜੀ ਦਾ ਸੀ ਮੁੰਡਾ
ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ 'ਚ ਕੱਲ੍ਹ ਹੋਏ ਅੱਤਵਾਦੀ ਹਮਲੇ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ 38 ਸਾਲਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ ਦਾ ਪਿਤਾ ਧਰਮ ਸਿੰਘ ਸਾਬਕਾ ਫੌਜੀ ਹੈ, ਜਦੋਂਕਿ ਪਰਿਵਾਰ 'ਚ ਹੁਣ ਉਨ੍ਹਾਂ ਦੀ ਪਤਨੀ, ਇਕ ਧੀ, ਪੁੱਤਰ ਤੇ ਮਾਤਾ-ਪਿਤਾ ਹਨ। ਮ੍ਰਿਤਕ ਕਸ਼ਮੀਰ ਦੀ ਇਕ ਪ੍ਰਾਈਵੇਟ ਕੰਪਨੀ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ। ਗੁਰਮੀਤ ਸਿੰਘ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾਈ ਪਈ ਹੈ। ਮ੍ਰਿਤਕ ਦੀ ਲਾਸ਼ ਭਲਕੇ ਪਿੰਡ ਪੁੱਜਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ 'ਚ ਸਰਕਾਰ ਬਣਨ ਤੋਂ ਬਾਅਦ ਇਹ ਦੂਜਾ ਹਮਲਾ ਹੈ
ਜੰਮੂ-ਕਸ਼ਮੀਰ 'ਚ ਉਮਰ ਅਬਦੁੱਲਾ ਦੀ ਅਗਵਾਈ 'ਚ ਨਵੀਂ ਸਰਕਾਰ ਬਣੀ ਨੂੰ ਸਿਰਫ 5 ਦਿਨ ਹੀ ਹੋਏ ਹਨ। ਅੱਤਵਾਦੀਆਂ ਨੇ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਹਮਲਾ ਕੀਤਾ। ਜ਼ਿਕਰਯੋਗ ਹੈ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ 'ਤੇ ਜ਼ੋਜਿਲਾ ਨੇੜੇ ਸੋਨਮਰਗ 'ਚ ਐਤਵਾਰ ਦੇਰ ਸ਼ਾਮ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਜਾਨ ਚਲੀ ਗਈ।
ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਗੁੰਡ, ਗੰਦਰਬਲ 'ਚ ਸੁਰੰਗ ਪ੍ਰਾਜੈਕਟ 'ਤੇ ਕੰਮ ਕਰ ਰਹੇ ਕਰਮਚਾਰੀ ਅਤੇ ਹੋਰ ਕਰਮਚਾਰੀ ਦੇਰ ਸ਼ਾਮ ਆਪਣੇ ਕੈਂਪ ਵੱਲ ਪਰਤ ਰਹੇ ਸਨ।
ਹੋਰ ਪੜ੍ਹੋ : ਸਿਰਫ 20 ਰੁਪਏ 'ਚ ਮਿਲੇਗਾ 2 ਲੱਖ ਦਾ ਬੀਮਾ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ? ਪੜ੍ਹੋ ਪੂਰੀ ਡਿਟੇਲ