ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਪਿੰਡ 'ਚ ਸੋਗ ਦੀ ਲਹਿਰ
ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦੇ ਦਵਿੰਦਰ ਸਿੰਘ ਸੰਧੂ ਦੀ ਮੌਤ ਹੋ ਗਈ ਹੈ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ, ਪਰ ਉਹ ਕੁਝ ਦਿਨ ਪਹਿਲਾਂ ਇੱਕ ਹਸਪਤਾਲ ਵਿੱਚ ਦਾਖਲ ਸੀ ਤੇ ਬਾਅਦ ਵਿੱਚ ਉਸਦੀ ਮੌਤ ਦੀ ਖ਼ਬਰ ਆ ਗਈ।
ਮੁਕਤਸਰ: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰ ਵਾਲਾ ਦੇ ਦਵਿੰਦਰ ਸਿੰਘ ਸੰਧੂ ਦੀ ਮੌਤ ਹੋ ਗਈ ਹੈ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ, ਪਰ ਉਹ ਕੁਝ ਦਿਨ ਪਹਿਲਾਂ ਇੱਕ ਹਸਪਤਾਲ ਵਿੱਚ ਦਾਖਲ ਸੀ ਤੇ ਬਾਅਦ ਵਿੱਚ ਉਸਦੀ ਮੌਤ ਦੀ ਖ਼ਬਰ ਆ ਗਈ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਮੀਨ ਵੇਚਕੇ ਪੁੱਤ ਨੂੰ ਪੜ੍ਹਨ ਲਈ ਕੈਨੇਡਾ ਭੇਜਿਆ ਸੀ। ਉਸ ਦੇ ਦੋਸਤਾਂ ਨੇ ਕੈਨੇਡਾ ਵਿੱਚ ਹੀ ਉਸ ਦਾ ਸਸਕਾਰ ਕਰ ਦਿੱਤਾ। ਮ੍ਰਿਤਕ ਦੇ ਬਾਪ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਨ੍ਹਾਂ ਕਿਹਾ ਕਿ ਮਜਬੂਰੀ ਕਾਰਨ ਹੀ ਅਸੀਂ ਆਪਣੇ ਬੱਚਿਆਂ ਨੂੰ ਬਾਹਰ ਭੇਜਦੇ ਹਾਂ ਜੇ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਦੇ ਚੰਗੇ ਮੌਕੇ ਖੋਲ੍ਹੇ ਤਾਂ ਕੌਣ ਵਿਦੇਸ਼ਾਂ ਵੱਲ ਰੁੱਖ ਕਰੇਗਾ।
ਇਸ ਬਾਰੇ ਵਿੱਚ ਪਿੰਡ ਦੇ ਨਿਵਾਸੀ ਸ਼ਰਨਜੀਤ ਸਿੰਘ ਸੰਧੂ ਨੇ ਦੱਸਿਆ ਉਨ੍ਹਾਂ ਦੇ ਪਿੰਡ ਤੇ ਪਰਿਵਾਰ ਨੂੰ ਹਾਲੇ ਤੱਕ ਦਵਿੰਦਰ ਦੀ ਮੌਤ ਦੇ ਕਾਰਨਾਂ ਦਾ ਕੁੱਝ ਨਹੀਂ ਪਤਾ ਲਗ ਸਕਿਆ। ਅਸੀਂ ਇਨ੍ਹਾਂ ਦੇ ਪਰਿਵਾਰ ਦੇ ਨਾਲ ਹਮਦਰਦੀ ਰੱਖਦੇ ਹਾਂ। ਇਸ ਦੁੱਖ ਦੀ ਘੜੀ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਸਲਾ ਬਖਸ਼ੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :