Punjab News: ਵਿਦੇਸ਼ ਗਏ ਨੌਜਵਾਨ ਪੁੱਤ ਦੀ ਹੋਈ ਮੌਤ,ਘਰ 'ਚ ਰੱਖਿਆ ਸੀ ਭੈਣ ਦਾ ਵਿਆਹ, ਗ਼ਮਗੀਨ ਹੋਇਆ ਪੂਰਾ ਇਲਾਕਾ
ਪਰਿਵਾਰ ਵਾਲਿਆਂ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੂੰ ਪੁੱਤ ਦੇ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪਰਿਵਾਰ ਜਿੱਥੇ ਪੁੱਤ ਦੀ ਮੌਤ ਦੀ ਵਜ੍ਹਾ ਦੱਸੇ ਜਾਣ ਦੀ ਅਪੀਲ ਕਰ ਰਿਹਾ ਹੈ, ਉਥੇ ਹੀ ਪਰਿਵਾਰ ਨੇ ਲਾਸ਼ ਭਾਰਤ ਲਿਆਉਣ ਲਈ ਐਨਆਰਈ ਭਰਾਵਾਂ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ
Punjab News: ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਫਤਿਹਗੜ ਚੂੜੀਆਂ ਦੇ ਨਜਦੀਕ ਪਿੰਡ ਖੈਹਿਰਾ ਕਲਾਂ ਵਿਖੇ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ ਜਦੋਂ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜੀਲੈਂਡ’ਚੋ ਮੌਤ ਦੀ ਖ਼ਬਰ ਪਿੰਡ ਪਹੁੰਚੀ। ਉਥੇ ਹੀ ਘਰ 'ਚ ਧੀ ਦੇ ਵਿਆਹ ਦੀਆ ਤਿਆਰੀਆਂ ਹੋ ਰਹੀਆਂ ਸਨ ਅਤੇ ਇਸ ਵਿਚਾਲੇ ਜਦੋਂ ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਵਿਦੇਸ਼ ਤੋਂ ਆਇਆ ਤਾ ਘਰ 'ਚ ਮਾਤਮ ਛਾ ਗਿਆ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ
ਇਸ ਸਬੰਧੀ ਪਿੰਡ ਦੇ ਸਰਪੰਚ ਹਕੂਮਤ ਰਾਏ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਜੋਬਨ ਸਿੰਘ ਵਾਸੀ ਖੈਹਿਰਾ ਕਲਾਂ ਫਰਵਰੀ 2019’ਚ ਨਿਊਜੀਲੈਂਡ ਆਕਲੈਂਡ ਗਿਆ ਸੀ ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖਰੀ ਵਾਰ ਫੋਨ ਤੇ ਗੱਲ ਹੋਈ ਸੀ ਅਤੇ ਉਸ ਤੋਂ ਬਾਅਦ ਜੋਬਨ ਦਾ ਫੋਨ ਅਤੇ ਨੈਟ ਬੰਦ ਆਉਣ ਲੱਗ ਪਿਆ ਅਤੇ ਉਨਾਂ ਦੀ ਉਸ ਨਾਲ ਗੱਲ ਹੋਣੀ ਬੰਦ ਹੋ ਗਈ ਅਤੇ ਪਰਿਵਾਰ ਦੇ ਵਾਰ ਵਾਰ ਕੋਸ਼ਿਸ਼ ਕਰਨ 'ਤੇ ਵੀ ਜੋਬਨ ਸਿੰਘ ਨਾਲ ਸਪੰਰਕ ਨਹੀਂ ਹੋ ਸਕਿਆ।
14 ਅਕਤੂਬਰ ਨੂੰ ਹੋਈ ਸੀ ਮੌਤ
ਉਨਾਂ ਦੱਸਿਆ ਕਿ ਹੁਣ ਐਸਐਸਪੀ ਬਟਾਲਾ ਦਫ਼ਤਰ ਵਿਖੇ ਨਿਊਜੀਲੈਂਡ ਤੋਂ ਮੇਲ ਆਈ ਸੀ ਕਿ ਪਿੰਡ ਖੈਹਿਰਾਂ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 14 ਅਕਤੂਬਰ ਦੀ ਮੌਤ ਹੋ ਗਈ ਹੈ । ਜੋਬਨ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਪਰਿਵਾਰਕ ਮੈਂਬਰਾਂ ਅਤੇ ਪਿੰਡ’ਚ ਸ਼ੋਕ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਘਰ 'ਚ ਧੀ ਦੇ ਵਿਆਹ ਦੀਆ ਤਿਆਰੀਆਂ ਚਲ ਰਹੀਆਂ ਹਨ ਅਤੇ ਦਸੰਬਰ ਮਾਹੀਨੇ ਵਿਆਹ ਸੀ ਅਤੇ ਜੋਬਨ ਨੇ ਵੀ ਉਦੋਂ ਆਉਣਾ ਸੀ ਪਰ ਉਸ ਵਿਚਾਲੇ ਉਨ੍ਹਾਂ ਨੂੰ ਉਸਦੀ ਮੌਤ ਦਾ ਸੁਨੇਹਾ ਮਿਲਿਆ ਹੈ।
ਪਰਿਵਾਰ ਵਾਲਿਆਂ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੂੰ ਪੁੱਤ ਦੇ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪਰਿਵਾਰ ਜਿੱਥੇ ਪੁੱਤ ਦੀ ਮੌਤ ਦੀ ਵਜ੍ਹਾ ਦੱਸੇ ਜਾਣ ਦੀ ਅਪੀਲ ਕਰ ਰਿਹਾ ਹੈ, ਉਥੇ ਹੀ ਪਰਿਵਾਰ ਨੇ ਲਾਸ਼ ਭਾਰਤ ਲਿਆਉਣ ਲਈ ਐਨਆਰਈ ਭਰਾਵਾਂ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।