![ABP Premium](https://cdn.abplive.com/imagebank/Premium-ad-Icon.png)
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਮਾਨਸਾ ਦੇ ਪਿੰਡ ਜੋਈਆਂ ਤੋਂ ਰੁਜ਼ਗਾਰ ਦੀ ਭਾਲ ’ਚ ਕੈਨੇਡਾ ਗਏ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪਿੰਡ ਦੇ ਕਿਸਾਨ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਮੀਨ ਵੇਚ ਕੇ ਆਪਣੇ ਪੁੱਤਰ ਜਸਕਰਨ ਸਿੰਘ (22) ਦਾ ਭਵਿੱਖ ਬਣਾਉਣ ਲਈ ਦੋ ਸਾਲ ਪਹਿਲਾਂ ਉਸ ਨੂੰ ਕੈਨੇਡਾ ਭੇਜਿਆ ਸੀ।
![ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼ Punjabi Youth Murder in Canada ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼](https://feeds.abplive.com/onecms/images/uploaded-images/2024/11/22/2ea7638ee2b3b06c8dcf51eb8c8312201732254853038647_original.png?impolicy=abp_cdn&imwidth=1200&height=675)
Canada News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਕੈਨੇਡਾ ਦੇ ਸਰੀ ਸ਼ਹਿਰ ਵਿੱਚ ਜਸਕਰਨ ਸਿੰਘ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਸਕਰਨ ਤਕਰੀਬਨ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਿਆ ਸੀ। ਇੱਖ ਝਗੜੇ ਦੌਰਾਨ ਜਸਕਰਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਜੋਈਆਂ ਤੋਂ ਰੁਜ਼ਗਾਰ ਦੀ ਭਾਲ ’ਚ ਕੈਨੇਡਾ ਗਏ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪਿੰਡ ਦੇ ਕਿਸਾਨ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਮੀਨ ਵੇਚ ਕੇ ਆਪਣੇ ਪੁੱਤਰ ਜਸਕਰਨ ਸਿੰਘ (22) ਦਾ ਭਵਿੱਖ ਬਣਾਉਣ ਲਈ ਦੋ ਸਾਲ ਪਹਿਲਾਂ ਉਸ ਨੂੰ ਕੈਨੇਡਾ ਭੇਜਿਆ ਸੀ। ਜਸਕਰਨ ਸਿੰਘ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੜ੍ਹਾਈ ਦੇ ਨਾਲ-ਨਾਲ ਕੰਮ ਕਰ ਰਿਹਾ ਸੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਪਣੇ ਸਾਥੀਆਂ ਕੋਲੋਂ ਵਾਪਸ ਆ ਕੇ ਚਾਹ ਪੀਣ ਜਾ ਰਿਹਾ ਸੀ ਤਾਂ ਨੇੜਲੇ ਪਿੰਡ ਮੰਢਾਲੀ ਦੇ ਰਹਿਣ ਵਾਲੇ ਉਸ ਦੇ ਸਾਥੀ ’ਤੇ ਜਾਨਲੇਵਾ ਹਮਲਾ ਹੋ ਗਿਆ। ਸਾਥੀ ਨੂੰ ਬਚਾਉਂਦੇ ਸਮੇਂ ਜਸਕਰਨ ਹਮਲਾਵਰਾਂ ਦੇ ਤੇਜ਼ਧਾਰ ਹਥਿਆਰਾਂ ਦਾ ਸ਼ਿਕਾਰ ਹੋ ਗਿਆ। ਬਲਕਾਰ ਸਿੰਘ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਕੈਨੇਡਾ ਸਰਕਾਰ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਤੇ ਸਾਥੀਆਂ ਕੋਲੋਂ ਪੁੱਛ-ਪੜਤਾਲ ਕੀਤੀ ਜਾਵੇ। ਉਨ੍ਹਾਂ ਜਸਕਰਨ ਸਿੰਘ ਦੀ ਲਾਸ਼ ਕੈਨੇਡਾ ਤੋਂ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)