ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਗ੍ਰੇਟਰ ਕੈਲਾਸ਼ ਕਾਲੋਨੀ ਚ ਰਹਿਣ ਵਾਲੇ ਕੰਵਲਜੀਤ ਸਿੰਘ ਵਲੋਂ ਕਰੀਬ ਤਿੰਨ ਸਾਲ ਪਹਿਲਾਂ ਆਪਣੇ ਬੇਟੇ ਸੁਰਜਦੀਪ ਸਿੰਘ ਨੂੰ ਪੜਾਈ ਲਈ ਕੈਨੇਡਾ ਭੇਜਿਆ ਸੀ। ਪਰ ਅੱਜ ਇਸ ਘਰ 'ਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਮੁਤਾਬਕ ਘਰ ਦਾ ਜਵਾਨ ਪੁੱਤ ਦੀ ਕੈਨੇਡਾ, ਬ੍ਰੈਮਪਟਨ 'ਚ ਕਤਲ ਹੋ ਗਿਆ।
ਮ੍ਰਿਤਕ ਸੁਰਜਦੀਪ ਸਿੰਘ ਦੇ ਪਰਿਵਾਰ ਨੂੰ ਸਵੇਰੇ ਕਰੀਬ 5 ਵਜੇ ਫੋਨ ਰਾਹੀਂ ਸੁਨੇਹਾ ਮਿਲਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ ਅਤੇ ਪਰਿਵਾਰ ਲਈ ਇਹ ਸੁਨੇਹਾ ਮੰਦਭਾਗਾ ਸੀ। ਹੁਣ ਹਾਲਾਤ ਇਹ ਹਨ ਕਿ ਮਾਤਾ-ਪਿਤਾ ਗੰਮ ਨਾਲ ਡੂੱਬੇ ਹਨ। ਸੂਰਜਦੀਪ ਸਿੰਘ ਦੇ ਤਾਏ ਅਤੇ ਰਿਸ਼ਤੇਦਾਰਾਂ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ 'ਤੇ ਰਾਹ ਚਲਦੇ ਲੁੱਟ ਦੀ ਨੀਯਤ ਨਾਲ ਕੁਝ ਨੌਜਵਾਨਾਂ ਨੇ ਹਮਲਾ ਕੀਤਾ ਤੇ ਉਸ ਕੋਲੋਂ ਪੈਸੇ, ਮੋਬਾਈਲ ਆਦਿ ਸਾਮਾਨ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ਤੋਂ ਬਾਅਦ ਤੇਜ਼ਧਾਰ ਹਤਿਆਰਾ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿਤਾ ਗਿਆ।
ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਬੱਚੇ ਸੂਰਜਦੀਪ ਦੀ ਮ੍ਰਿਤਕ ਦੇਹ ਭਾਰਤ ਵਾਪਿਸ ਲਿਆਂਦੀ ਜਾਵੇ। ਇਸ ਦੇ ਨਾਲ ਹੀ ਮ੍ਰਿਤਕ ਕਿਹਾ ਕਿ ਸਰਕਾਰ ਵਿਦੇਸ਼ਾ ਚ ਪੜ੍ਹ ਰਹੇ ਪੰਜਾਬੀ ਬੱਚਿਆਂ ਦੀ ਸੁਰੱਖਿਆ ਲਈ ਕੋਈ ਕਦਮ ਚੁੱਕੇ, ਤਾਂ ਜੋ ਉਨ੍ਹਾਂ ਦੇ ਪਰਿਵਾਰ ਨਾਲ ਜੋ ਅੱਜ ਹੋਇਆ ਹੈ ਉਹ ਕਿਸੇ ਹੋਰ ਨਾਲ ਨਾ ਹੋਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904