ਪੜਚੋਲ ਕਰੋ

Canada 'ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਮੂਲ ਦੇ 29 ਸਾਲਾ ਪੁਲਿਸ ਕਾਂਸਟੇਬਲ ਤਰੁਣ ਬਾਲੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ।

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਮੂਲ ਦੇ 29 ਸਾਲਾ ਪੁਲਿਸ ਕਾਂਸਟੇਬਲ ਤਰੁਣ ਬਾਲੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ।  ਹਸਪਤਾਲ ਤੋਂ ਫਰਾਰ ਹੋਏ ਇੱਕ ਨੌਜਵਾਨ ਨੂੰ ਕਾਬੂ ਕਰਨ ਦੀ ਕਾਰਵਾਈ ਦੌਰਾਨ ਮੁਲਜ਼ਮ ਨੇ ਆਪਣੀ ਤੇਜ਼ ਰਫ਼ਤਾਰ ਗੱਡੀ ਪੁਲਿਸ ਅਧਿਕਾਰੀ ਉੱਪਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। 

ਗੰਭੀਰ ਰੂਪ ਵਿੱਚ ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦਾ ਸਬੰਧ ਪੰਜਾਬ ਦੇ ਨੰਗਲ ਨਾਲ ਸੀ, ਜਦਕਿ ਉਸ ਦਾ ਨਾਨਕਾ ਪਰਿਵਾਰ ਲੁਧਿਆਣਾ ਵਿੱਚ ਰਹਿੰਦਾ ਹੈ। ਉਸ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਉਸ ਦੇ ਮਾਮਾ ਸੁਸ਼ੀਲ ਗੌਤਮ ਵੀ ਕੈਨੇਡਾ ਵਿੱਚ ਰਹਿੰਦੇ ਹਨ।

ਪਰਿਵਾਰਕ ਮੈਂਬਰਾਂ ਮੁਤਾਬਕ ਤਰੁਣ ਬਚਪਨ ਵਿੱਚ ਹੀ ਆਪਣੇ ਪਰਿਵਾਰ ਨਾਲ ਕੈਨੇਡਾ ਚਲਾ ਗਿਆ ਸੀ। ਉੱਥੇ ਹੀ ਉਸ ਨੇ ਪੜ੍ਹਾਈ ਕੀਤੀ ਅਤੇ ਬਾਅਦ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵਿੱਚ ਅਧਿਕਾਰੀ ਵਜੋਂ ਭਰਤੀ ਹੋਇਆ। ਤਰੁਣ ਬਾਲੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਡਫਰਿਨ ਡਿਟੈਚਮੈਂਟ ਵਿੱਚ ਤਾਇਨਾਤ ਸਨ ਅਤੇ ਪਿਛਲੇ ਢਾਈ ਸਾਲਾਂ ਤੋਂ ਪੁਲਿਸ ਸੇਵਾ ਨਿਭਾ ਰਹੇ ਸਨ।

OPP ਵੱਲੋਂ ਜਾਰੀ ਬਿਆਨ ਅਨੁਸਾਰ 9 ਜੂਨ ਨੂੰ ਦੁਪਹਿਰ ਕਰੀਬ 12:30 ਵਜੇ ਉੱਤਰੀ ਓਨਟਾਰੀਓ ਦੇ ਹਰਸਟ ਇਲਾਕੇ ਨੇੜੇ ਇਹ ਘਟਨਾ ਵਾਪਰੀ। ਤਰੁਣ ਬਾਲੀ ਇੱਕ ਮਾਮਲੇ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਇੱਕ ਨੌਜਵਾਨ ਕਾਰ ਲੈ ਕੇ ਉੱਥੇ ਪਹੁੰਚਿਆ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਜਾਣਬੁੱਝ ਕੇ ਆਪਣੀ ਕਾਰ ਤਰੁਣ ਬਾਲੀ ਉੱਤੇ ਚੜ੍ਹਾ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਤਰੁਣ ਬਾਲੀ ਦੂਰ ਜਾ ਡਿੱਗੇ ਅਤੇ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। OPP ਕਮਿਸ਼ਨਰ ਥਾਮਸ ਕੈਰਿਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 18 ਸਾਲਾ ਆਰੋਪੀ ਇੱਕ ਹਸਪਤਾਲ ਤੋਂ ਫਰਾਰ ਹੋਇਆ ਸੀ। ਪੁਲਿਸ ਨੇ ਆਰੋਪੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ।

ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

ਤਰੁਣ ਬਾਲੀ ਦਾ ਵਿਆਹ ਦੋ ਸਾਲ ਪਹਿਲਾਂ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਸਨਾਤਨ ਧਰਮ ਵਿੱਚ ਡੂੰਘੀ ਆਸਥਾ ਰੱਖਦੇ ਸਨ ਅਤੇ ਕੈਨੇਡਾ ਵਿੱਚ ਰਹਿੰਦੇ ਹੋਏ ਵੀ ਭਾਰਤੀ ਪਰੰਪਰਾਵਾਂ ਨਾਲ ਜੁੜੇ ਰਹੇ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget