Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਪੰਜਾਬ ਪਰਤਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਨੌਜਵਾਨ ਸਰਕਾਰੀ ਨੌਕਰੀ ਮਿਲਣ 'ਤੇ ਕੈਨੇਡਾ ਛੱਡ ਕੇ ਪੰਜਾਬ ਵਾਪਸ ਆਇਆ ਹੈ। ਸੀਐਮ ਮਾਨ ਨੇ ਕਿਹਾ ਕਿ ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। 


ਸੀਐਮ ਮਾਨ ਨੇ ਆਪਣੀ ਵੀਡੀਓ ਸ਼ੇਅਰ ਕਰਰਦਿਆ ਲਿਖਿਆ...ਮੈਂ ਪਹਿਲਾਂ ਵੀ ਕਿਹਾ ਸੀ ਕਿ ਵਤਨ ਵਾਪਸੀ ਦੀ ਸ਼ੁਰੂਆਤ ਹੋਵੇਗੀ ਤੇ ਉਹ ਹੋ ਗਈ ਹੈ…ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਪਿੰਡਾਂ ਦੇ ਮੁੰਡੇ-ਕੁੜੀਆਂ ਵਧੀਆ ਸਰਕਾਰੀ ਨੌਕਰੀਆਂ ‘ਤੇ ਲੱਗ ਰਹੇ ਨੇ…ਇੱਕ ਨੌਜਵਾਨ ਸਰਕਾਰੀ ਨੌਕਰੀ ਮਿਲਣ ‘ਤੇ ਕੈਨੇਡਾ ਛੱਡ ਕੇ ਪੰਜਾਬ ਵਾਪਸ ਆਇਆ ਹੈ…।


ਇਹ ਵੀ ਪੜ੍ਹੋ: Air India Flight : ਲੰਡਨ ਤੋਂ ਅੰਮ੍ਰਿਤਸਰ ਜਾ ਰਹੀ Air India ਦੀ ਫਲਾਈਟ ਹੋਈ ਪਾਣੀ-ਪਾਣੀ! ਡਰੇ ਯਾਰਤੀ, Video Viral






ਸੀਐਮ ਮਾਨ ਨੇ ਅੱਗੇ ਕਿਹਾ ਕਿ ਅੱਜ ਸਾਡੇ ਧੀਆਂ-ਪੁੱਤਾਂ ਨੂੰ ਵੱਖੋ-ਵੱਖ ਅਹੁਦਿਆਂ ‘ਤੇ ਸਰਕਾਰੀ ਨੌਕਰੀ ਮਿਲੀ ਹੈ…ਮੈਂ ਇਹੀ ਸੁਪਨਾ ਤਾਂ ਸੰਜੋਇਆ ਸੀ ਕਿ ਸਾਡੇ ਨੌਜਵਾਨਾਂ ਨੂੰ ਇੱਥੇ ਹੀ ਨੌਕਰੀਆਂ ਮਿਲਣ…ਪੰਜਾਬ ਦਾ ਖ਼ਜ਼ਾਨਾ ਖ਼ਾਲੀ ਨਹੀਂ ਸੀ..ਬਸ ਪਹਿਲਾਂ ਵਾਲਿਆਂ ਦੀ ਨੀਅਤ ਖ਼ਾਲੀ ਸੀ…।


ਇਹ ਵੀ ਪੜ੍ਹੋ: Supreme Court: BSF ਦੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ‘ਚ ਹੋਈ ਸੁਣਵਾਈ, ਕਿਹਾ – ਦੋਹਾਂ ਸਰਕਾਰਾਂ ਨੂੰ ਇਕੱਠਿਆਂ ਬੈਠ ਕੇ ਮਸਲੇ ਦਾ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।