ਮੈਲਬਰਨ: ਆਸਟ੍ਰੇਲੀਆ ’ਚ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਸਾਬਕਾ ਪ੍ਰੇਮਿਕਾ ਜੈਸਮੀਨ ਕੌਰ ਦੇ ਕਤਲ ਦਾ ਦੋਸ਼ ਕਬੂਲ ਕਰ ਲਿਆ ਹੈ। 21 ਸਾਲਾ ਜੈਸਮੀਨ ਕੌਰ ਨਰਸਿੰਗ ਦੀ ਵਿਦਿਆਰਥਣ ਸੀ ਜਿਸ ਦੀ ਲਾਸ਼ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਮਿਲੀ ਸੀ। ਇਸ ਮਾਮਲੇ ‘ਚ ਤਾਰਿਕਜੋਤ ‘ਤੇ ਕੇਸ ਚੱਲ ਰਿਹਾ ਸੀ। ਮਾਰਚ 2021 ਵਿੱਚ ਤਾਰਕਿਜੋਤ ‘ਤੇ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਗਵਾ ਤੇ ਕਤਲ ਕਰਨ ਦੇ ਦੋਸ਼ ਲੱਗੇ ਸਨ।
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਨੇ ਮਾਰਚ 2021 ਵਿੱਚ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਉਸ ਨੂੰ ਕਬਰ ਵਿਚ ਦਫ਼ਨ ਕਰ ਦਿੱਤਾ ਸੀ। ਜੈਸਮੀਨ ਦੀ ਲਾਸ਼ ਕੁਝ ਦਿਨਾਂ ਬਾਅਦ ਬਰਾਮਦ ਹੋਈ ਸੀ। ਉਸਨੂੰ ਆਖਰੀ ਵਾਰ ਕੰਮ ਵਾਲੀ ਜਗਾ ‘ਤੇ ਦੇਖਿਆ ਗਿਆ ਸੀ। ਉਸ ਤੋਂ 400 ਕਿਲੋਮੀਟਰ ਦੀ ਦੂਰੀ ਤੋਂ ਜੈਸਮੀਨ ਦੀ ਲਾਸ਼ ਲੱਭੀ ਗਈ ਸੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਰਿਹਾਇਸ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ
ਦੱਸਣਯੋਗ ਹੈ ਕਿ ਪਿਛਲੇ ਸਾਲ ਮਾਰਚ ਵਿੱਚ ਜਦੋਂ ਮੁਕੱਦਮੇ ਦੀ ਸੁਣਵਾਈ ਹੋਈ ਸੀ, ਉਸ ਸਮੇਂ ਨੌਜਵਾਨ ਨੇ ਜੈਸਮੀਨ ਦੇ ਕਤਲ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਸੀ ਪਰ ਅੱਜ ਅਦਾਲਤ ਨੇ ਉਸ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅਦਾਲਤ ਦੇ ਬਾਹਰ ਜੈਸਮੀਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਫ਼ੈਸਲੇ ਦਾ ਸਵਾਗਤ ਕਰਦੇ ਹਨ।
ਦੱਸ ਦੇਈਏ ਕਿ ਭਾਰਤੀ ਮੂਲ ਦੀ ਜਸਮੀਨ ਕੌਰ ਐਡੀਲੇਡ ਵਿੱਚ ਆਪਣੀ ਮਾਸੀ ਅਤੇ ਚਾਚੇ ਨਾਲ ਰਹਿ ਰਹੀ ਸੀ ਅਤੇ ਨਰਸ ਬਣਨ ਦੇ ਅਧਿਐਨ ਦੌਰਾਨ ਇਕ ਬਜ਼ੁਰਗ ਦੇਖਭਾਲ ਕਰਮਚਾਰੀ ਵਜੋਂ ਕੰਮ ਕਰ ਰਹੀ ਸੀ। ਜੈਸਮੀਨ ਦੀ ਰਿਸ਼ਤੇਦਾਰ ਨੇ ਕਿਹਾ ਕਿ ਭਾਂਵੇ ਹੁਣ ਅਸੀ ਜੈਸਮੀਨ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਉਹ ਅਦਾਲਤ ਦੀ ਕਾਰਵਾਈ ਤੋਂ ਖੁਸ਼ ਹਨ।
ਇਹ ਵੀ ਪੜ੍ਹੋ :ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ
ਪਰਿਵਾਰਕ ਮੈਂਬਰਾਂ ਨੇ ਜੈਸਮੀਨ ਦੇ ਲਾਪਤਾ ਹੋਣ ਦੀ ਵੀ ਸੂਚਨਾ ਦਿਤੀ ਗਈ ਸੀ, ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਸੀ ਕਿ ਜੈਸਮੀਨ ਕੰਮ ‘ਤੇ ਕਿਉਂ ਨਹੀਂ ਆਈ। ਜਿਸ ਤੋਂ ਬਾਅਦ ਜੈਸਮੀਨ ਦੀ ਭਾਲ ਸ਼ੂਰੂ ਕਰ ਦਿਤੀ ਗਈ ਸੀ। ਪੁਲਿਸ ਨੂੰ ਫਿਰ ਜੈਸਮੀਨ ਦੀ ਲਾਸ਼ ਬਰਾਮਦ ਹੋਈ ਸੀ।