Sri Kiratpur Sahib : ਸ੍ਰੀ ਕੀਰਤਪੁਰ ਸਾਹਿਬ ਦੇ ਨਜ਼ਦੀਕ ਹਿਮਾਚਲ -ਪੰਜਾਬ ਦੇ ਬਾਰਡਰ 'ਤੇ ਪਿੰਡ ਗਰਾ ਮੋੜਾ ਵਿਖੇ ਪੰਜਾਬ ਦੇ ਨੌਜਵਾਨਾਂ ਵੱਲੋਂ ਹਿਮਾਚਲ ਸਰਕਾਰ ਖ਼ਿਲਾਫ਼ ਜਾਮ ਲਗਾਇਆ ਗਿਆ ਸੀ। ਤਕਰੀਬਨ 1 ਘੰਟਾ ਜਾਮ ਲਗਾ ਕੇ ਹਿਮਾਚਲ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ।



ਨੌਜਵਾਨਾਂ ਨੇ ਕਿਹਾ ਕਿ ਸਾਡੇ ਸਾਥੀਆਂ ਨੂੰ ਹਿਮਾਚਲ ਪੁਲੀਸ ਵੱਲੋਂ ਕੁੱਟਿਆ ਗਿਆ ਤੇ ਓਹਨਾ ਦੇ ਸੱਟਾਂ ਲੱਗੀਆਂ ਹਨ। ਜਿਸ ਕਾਰਨ ਗੁੱਸੇ ਵਿਚ ਆ ਉਨ੍ਹਾਂ ਵੱਲੋਂ ਜਾਮ ਲਗਾਇਆ ਗਿਆ।  ਇਸ ਪੂਰੇ ਮਾਮਲੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ ਅਤੇ ਪੂਰਾ ਮਾਮਲਾ ਪਤਾ ਲੱਗਣ ਤੋਂ ਬਾਅਦ ਉਹ ਇਸ ਸਬੰਧੀ ਕੁਝ ਕਹਿ ਸਕਣਗੇ। ਇਹ ਮਸਲਾ ਹੱਲ ਕੀਤਾ ਜਾ ਚੁੱਕਾ ਹੈ ਅਤੇ ਜਾਮ ਵੀ ਖੁੱਲ ਚੁੱਕਾ ਹੈ।

ਇਸ ਪੂਰੇ ਮਾਮਲੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਿਆ ਹੈ। ਉਨ੍ਹਾਂ ਵੱਲੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ ਅਤੇ ਪੂਰਾ ਮਾਮਲਾ ਪਤਾ ਲੱਗਣ ਤੋਂ ਬਾਅਦ ਉਹ ਇਸ ਸਬੰਧੀ ਕੁਝ ਕਹਿ ਸਕਣਗੇ

 

ਇਹ ਵੀ ਪੜ੍ਹੋ : https://punjabi.abplive.com/news/punjab/raja-warring-unique-protest-against-the-punjab-government-707503/amp

ਉਧਰ ਹਿਮਾਚਲ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਮਾਮਲਾ ਵੱਡਾ ਮਾਮਲਾ ਨਹੀਂ ਸੀ , ਸਗੋਂ ਗ਼ਲਤ-ਫਹਿਮੀ ਦੇ ਕਾਰਨ ਕੁਝ ਨੌਜਵਾਨਾਂ ਵਿੱਚ ਗੁੱਸਾ ਹੋਵੇਗਾ ਪਰੰਤੂ ਹੁਣ ਇਹ ਮਸਲਾ ਹੱਲ ਕੀਤਾ ਜਾ ਚੁੱਕਾ ਹੈ ਅਤੇ ਜਾਮ ਵੀ ਖੁੱਲ ਚੁੱਕਾ ਹੈ। ਨੌਜਵਾਨਾਂ ਨੇ ਕਿਹਾ ਕਿ ਸਾਡੇ ਸਾਥੀਆਂ ਨੂੰ ਹਿਮਾਚਲ ਪੁਲੀਸ ਵੱਲੋਂ ਕੁੱਟਿਆ ਗਿਆ ਤੇ ਓਹਨਾ ਦੇ ਸੱਟਾਂ ਲੱਗੀਆਂ ਹਨ। ਜਿਸ ਕਾਰਨ ਗੁੱਸੇ ਵਿਚ ਆ ਉਨ੍ਹਾਂ ਵੱਲੋਂ ਜਾਮ ਲਗਾਇਆ ਗਿਆ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।