Punjab News: ਮਨੁੱਖੀ ਤਸਕਰੀ ਦੇ ਖਦਸ਼ੇ ਕਰਕੇ ਫਰਾਂਸ ਤੋਂ ਮੁੰਬਈ ਭੇਜੇ ਗਏ ਜਹਾਜ਼ ਵਿੱਚ ਪੰਜਾਬੀ ਵੀ ਹਨ। ਇਹ ਖੁਲਾਸਾ ਪੰਜਾਬ ਪੁਲਿਸ ਨੇ ਕੀਤਾ ਹੈ। ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਅਜੇ ਤੱਕ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਪਰ ਇਨ੍ਹਾਂ ਵਿੱਚ ਕੁਝ ਲੋਕ ਪੰਜਾਬ ਦੇ ਵੀ ਹਨ। 


ਫਰਾਂਸ ਤੋਂ ਮੁੰਬਈ ਭੇਜੇ ਗਏ ਜਹਾਜ਼ ਜਿਸ ਵਿੱਚ ਮਨੁੱਖੀ ਤਸਕਰੀ ਦਾ ਐਂਗਲ ਸਾਹਮਣੇ ਆਇਆ ਸੀ, ਬਾਰੇ ਗੱਲ ਕਰਦਿਆਂ ਆਈਜੀ ਸੁਖਚੈਨ ਗਿੱਲ ਨੇ ਕਿਹਾ, ਸਾਨੂੰ ਪਤਾ ਲੱਗਾ ਹੈ ਕਿ ਇਸ ਵਿੱਚ ਕੁਝ ਲੋਕ ਪੰਜਾਬ ਦੇ ਵੀ ਹਨ ਪਰ ਹੁਣ ਤੱਕ ਸਾਨੂੰ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਮੁੰਬਈ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਇਸ ਮਾਮਲੇ ਵਿੱਚ ਜੇਕਰ ਕਿਸੇ ਏਜੰਟ ਵੱਲੋਂ ਕਿਸੇ ਵੀ ਤਰ੍ਹਾਂ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Ludhiana News: ਫੈਕਟਰੀਆਂ 'ਚ ਚੋਰੀਆਂ ਕਰਨ ਵਾਲੇ ਆਏ ਅੜਿੱਕੇ, ਹੈਦਰ ਅਲੀ ਖਿਲਾਫ 27, ਸਲੀਮ ਬੱਗੜ ਖਿਲਾਫ 21 ਤੇ ਸਤਨਾਮ ਖਿਲਾਫ 13 ਕੇਸ ਦਰਜ


ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਸਾਲ 2023 ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕੀਤੀ ਗਈ। ਪੰਜਾਬ ਪੁਲਿਸ ਨੇ ਸਾਲ 2023 ਵਿੱਚ 1161 ਕਿਲੋ ਹੈਰੋਇਨ ਬਰਾਮਦ ਕੀਤੀ ਤੇ 14951 ਨਸ਼ਾ ਤਸਕਰਾਂ ਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ। ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਾਲ 2023 ਵਿੱਚ ਕੁੱਲ 111 ਡ੍ਰੋਨ ਫੜੇ ਹਨ ਜਦਕਿ ਸਰਹੱਦੀ ਖੇਤਰ ਵਿੱਚ ਕੁੱਲ 303 ਡ੍ਰੋਨ ਦੇਖੇ ਗਏ।


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਾਲ 2023 ਵਿੱਚ ਨਸ਼ਾ ਤਸਕਰਾਂ ਦੀਆਂ ਕੁੱਲ 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਜ਼ਬਤ ਕੀਤੀਆਂ ਤੇ 90 ਹੋਰ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਤਜਵੀਜ਼ ਭੇਜੀ ਗਈ ਹੈ। ਆਈਜੀ ਗਿੱਲ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਤਸਕਰਾਂ ਦਾ ਮਨੋਬਲ ਟੁੱਟਦਾ ਹੈ, ਸਗੋਂ ਇਹ ਸੁਨੇਹਾ ਵੀ ਜਾਂਦਾ ਹੈ ਕਿ ਨਸ਼ਿਆਂ ਤੋਂ ਬਣੀ ਜਾਇਦਾਦ ਕਿਸੇ ਕੰਮ ਦੀ ਨਹੀਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab tableau rejects on Republic Day: ਵੱਡੀ ਖ਼ਬਰ! ਇਸ ਵਾਰ ਵੀ ਗਣਰਾਜ ਦਿਹਾੜੇ 'ਤੇ ਨਹੀਂ ਨਜ਼ਰ ਆਵੇਗੀ ਪੰਜਾਬ ਦੀ ਝਾਕੀ