(Source: ECI/ABP News/ABP Majha)
Indian consulate fire: ਦੂਤਾਵਾਸ ਨੂੰ ਅੱਗ ਲਾਉਣਾ ਨਿੰਦਣਯੋਗ, ਇੱਕ ਗੰਦੀ ਮਛਲੀ ਕਾਰਨ ਪੰਜਾਬੀ ਹੋ ਰਹੇ ਨੇ ਬਦਨਾਮ-ਮਾਨ
ਵਿਦੇਸ਼ਾਂ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਪ੍ਰਵਾਸੀ ਖ਼ਾਸ ਕਰਕੇ ਪੰਜਾਬੀਆਂ ਦੀ ਸਾਖ਼ ਨੂੰ ਧੱਕਾ ਲਗਦਾ ਹੈ। ਮਾਨ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਕੁਝ ਬੰਦੇ ਹੋਣਗੇ ਪਰ ਇਸ ਨਾਲ ਸਾਰੇ ਬਦਨਾਮ ਹੋ ਰਹੇ ਹਨ ਜਿਵੇਂ ਇੱਕ ਗੰਦੀ ਮੱਛੀ ਪੂਰੀ ਤਲਾਬ ਨੂੰ ਗੰਦਾ ਕਰ ਦਿੰਦੀ ਹੈ।
Indian consulate fire: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨਿਧੇਦੀ ਕਰਦਿਆਂ ਕਿਹਾ ਕਿ ਇੱਕ ਗੰਦੀ ਮਛਲੀ ਕਾਰਨ ਪੂਰਾ ਤਲਾਬ ਗੰਦਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ, ਵਿਦੇਸ਼ਾਂ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਪ੍ਰਵਾਸੀ ਖ਼ਾਸ ਕਰਕੇ ਪੰਜਾਬੀਆਂ ਦੀ ਸਾਖ਼ ਨੂੰ ਧੱਕਾ ਲਗਦਾ ਹੈ। ਮਾਨ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਕੁਝ ਬੰਦੇ ਹੋਣਗੇ ਪਰ ਇਸ ਨਾਲ ਸਾਰੇ ਬਦਨਾਮ ਹੋ ਰਹੇ ਹਨ ਜਿਵੇਂ ਇੱਕ ਗੰਦੀ ਮੱਛੀ ਪੂਰੀ ਤਲਾਬ ਨੂੰ ਗੰਦਾ ਕਰ ਦਿੰਦੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਪੰਜਾਬੀ ਪੂਰੀ ਦੁਨੀਆ ਵਿੱਚ ਰਹਿੰਦੇ ਹਨ ਉਨ੍ਹਾਂ ਨੇ ਤਰੱਕੀਆਂ ਕਰਕੇ ਚੰਗਾ ਨਾਮਨਾ ਖੱਟਿਆ ਹੈ ਪਰ ਅਜਿਹੀਆਂ ਘਟਨਾਵਾਂ ਨਾਲ ਪੂਰੇ ਭਾਈਚਾਰੇ ਦੀ ਬਦਨਾਮੀ ਹੁੰਦੀ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਹਨ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਸੀ, ਮੈਂ 2 ਜੁਲਾਈ ਨੂੰ ਸੈਨਫਰਾਂਸਿਸਕੋ, ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਗਾਏ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਸਿੱਖਾਂ ਨੂੰ ਜਦੋਂ ਵੀ ਕੋਈ ਔਕੜ ਆਉਂਦੀ ਹੈ ਤਾਂ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੈਂ ਦੁਨੀਆ ਭਰ ਦੇ ਸਿੱਖਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਈਐਸਆਈ ਦੁਆਰਾ ਸਪਾਂਸਰ ਕੀਤੀਆਂ ਗਈਆਂ ਅਜਿਹੀਆਂ ਦਹਿਸ਼ਤੀ ਗਤੀਵਿਧੀਆਂ ਵਿਰੁੱਧ ਇੱਕਜੁੱਟ ਹੋਣ।
ਦੱਸ ਦਈਏ ਕਿ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।