Punjab News: ਪੰਜਾਬੀਓ ਸਾਵਧਾਨ! ਇਨ੍ਹਾਂ ਇਲਾਕਿਆਂ 'ਤੇ ਮੰਡਰਾ ਰਿਹੈ ਹੜ੍ਹਾਂ ਦਾ ਖਤਰਾ
ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਵਰਖਾ ਕਾਰਨ ਹੁਣ ਪੰਜਾਬ ਵਿੱਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਵਿੱਚ ਵੀ ਮਾਨਸੂਨ ਕਰਕੇ ਮੀਂਹ ਪੈ ਰਿਹਾ ਹੈ। ਉੱਧਰ ਡੈਮਸ ਦੇ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪੰਡੋਹ ਡੈਮ ਪਾਣੀ ਨਾਲ ਪੂਰੀ

Flood Alert: ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਵਰਖਾ ਕਾਰਨ ਹੁਣ ਪੰਜਾਬ ਵਿੱਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਮੰਡੀ ਜ਼ਿਲ੍ਹੇ 'ਚ ਸਥਿਤ ਪੰਡੋਹ ਡੈਮ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਿਆ ਹੈ। ਇਸ ਕਾਰਨ ਡੈਮ ਦੇ ਸਭ ਪੰਜ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਲਗਭਗ 44 ਹਜ਼ਾਰ ਕਿਊਸੈਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨਾਲ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਡੈਮ ਤੋਂ ਛੱਡਿਆ ਗਿਆ ਪਾਣੀ ਸੰਘੋਲ, ਸੁਜਾਨਪੁਰ, ਨਾਯਡੂਨ ਅਤੇ ਡੇਰਾ ਰਾਹੀਂ ਪੌਂਗ ਡੈਮ ਵੱਲ ਵਹਿ ਰਿਹਾ ਹੈ। ਇਸ ਤੋਂ ਬਾਅਦ ਇਹ ਪਾਣੀ ਪੰਜਾਬ ਦੇ ਤਲਵਾਰਾ ਖੇਤਰ ਤੱਕ ਪਹੁੰਚੇਗਾ, ਜਿਸ ਨਾਲ ਨੀਵਿਆਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੇ ਆਉਣ ਦਾ ਖਤਰਾ ਬਣਿਆ ਹੋਇਆ ਹੈ।
ਲੋਕ ਰਹਿਣ ਸਾਵਧਾਨ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਕਈ ਥਾਵਾਂ 'ਤੇ ਭੂਸਖਲਨ ਹੋਇਆ ਹੈ ਅਤੇ ਕਈ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਮੰਡੀ ਖੇਤਰ ਦੀ ਜੂਨੀ ਖੱਡ ਵੀ ਤੇਜ਼ ਬਹਾਅ 'ਚ ਹੈ। ਇਹ ਖੱਡ ਪੰਡੋਹ ਡੈਮ ਤੋਂ ਲਗਭਗ 10 ਕਿਲੋਮੀਟਰ ਦੂਰ ਬਿਆਸ ਦਰਿਆ ਵਿੱਚ ਮਿਲਦੀ ਹੈ। ਜੇਕਰ ਮੀਂਹ ਇਸੇ ਤਰ੍ਹਾਂ ਹੀ ਜਾਰੀ ਰਹਿੰਦਾ ਹੈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਨਿਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀਆਂ ਦਾ ਧਿਆਨ ਨਾਲ ਪਾਲਣ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਬਣਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ। ਨੀਵੇਂ ਇਲਾਕਿਆਂ ਦੇ ਵਿੱਚ ਰਹਿਣ ਵਾਲੇ ਲੋਕ ਖ਼ਾਸ ਤੌਰ 'ਤੇ ਸੁਚੇਤ ਰਹਿਣ, ਕਿਉਂਕਿ ਡੈਮਾਂ 'ਚੋਂ ਛੱਡਿਆ ਗਿਆ ਵਧੀਕ ਪਾਣੀ ਹੇਠਾਂ ਦੇ ਖੇਤਰਾਂ ਵਿੱਚ ਹੜ੍ਹਾਂ ਨੂੰ ਪੈਦਾ ਕਰ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















