new controversy has arisen in Punjab over the Aam Aadmi Party government
Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸੂਬੇ ਵਿੱਚ ਬਿਜਲੀ ਮੁਫਤ ਕਰਨ ਦੇ ਵਾਅਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਵਿੱਚ ਹੋਈ।
ਇਸ ਮੀਟਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ। ਕਾਂਗਰਸ ਦਾ ਇਲਜ਼ਾਮ ਹੈ ਕਿ ਦਿੱਲੀ ਤੋਂ ਸਰਕਾਰ ਚਲਾਉਣ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਨਹੀਂ ਪਾਈਆਂ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਕਿਸ ਹੈਸੀਅਤ ਵਿੱਚ ਮੀਟਿੰਗ ਕੀਤੀ ਹੈ।"
ਪ੍ਰਤਾਪ ਬਾਜਵਾ ਨੇ ਅੱਗੇ ਕਿਹਾ, “ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਗੈਰਹਾਜ਼ਰੀ ਵਿੱਚ ਹੋਈ ਹੈ। ਇਹ ਰਾਜ ਦੇ ਅਧਿਕਾਰਾਂ ਦੀ ਉਲੰਘਣਾ ਹੈ। ਪੰਜਾਬ ਦੇ ਲੋਕਾਂ ਨੇ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਦਿੱਤੀ।
ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।
ਰਾਜਾ ਵੜਿੰਗ ਨੇ ਟਵੀਟ ਕਰਕੇ ਇਹ ਗੱਲ ਕਹੀ
ਰਾਜਾ ਵੜਿੰਗ ਨੇ ਟਵੀਟ ਕੀਤਾ, “ਸੀਐਸ ਅਨਿਰੁਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਇੱਕ ਅਧਿਕਾਰਤ ਮੀਟਿੰਗ ਕੀਤੀ।
ਇਹ ਵੀ ਪੜ੍ਹੋ: IPL 2022: SRH ਖਿਲਾਫ ਛੱਕਾ ਜੜਦੇ ਹੀ ਹਾਰਦਿਕ ਨੇ ਬਣਾਇਆ ਖਾਸ ਰਿਕਾਰਡ, ਰਿਸ਼ਭ ਪੰਤ ਨੂੰ ਪਿਛਾੜਿਆ