Punjab Election 2024: ਸਵੇਰੇ-ਸਵੇਰੇ ਵੋਟਾਂ ਪਾਉਣ ਨਹੀਂ ਨਿਕਲੇ ਪੰਜਾਬੀ, ਪਹਿਲੇ ਦੋ ਘੰਟਿਆਂ 'ਚ ਸਿਰਫ 9.64 ਫੀਸਦ ਵੋਟਿੰਗ
Punjab Election 2024: ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਗਈਆਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਤੇ ਸਵੇਰੇ 9 ਵਜੇ ਤੱਕ ਪਹਿਲੇ ਦੋ ਘੰਟਿਆਂ ਵਿੱਚ 9.64 ਫੀਸਦ ਵੋਟਿੰਗ ਹੋਈ ਹੈ।

Punjab Election 2024: ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਗਈਆਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਤੇ ਸਵੇਰੇ 9 ਵਜੇ ਤੱਕ ਪਹਿਲੇ ਦੋ ਘੰਟਿਆਂ ਵਿੱਚ 9.64 ਫੀਸਦ ਵੋਟਿੰਗ ਹੋਈ ਹੈ। ਗਰਮੀ ਕਰਕੇ ਅਕਸਰ ਲੋਕ ਸਵੇਰੇ-ਸਵੇਰੇ ਵੋਟ ਪਾਉਣ ਨਿਕਲਦੇ ਹਨ ਪਰ ਇਸ ਵਾਰ ਮੱਠਾ ਹੁੰਗਾਰਾ ਮਿਲਿਆ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ 70000 ਜਵਾਨ ਤਾਇਨਾਤ ਹਨ। ਹਾਸਲ ਜਾਣਕਾਰੀ ਅਨੁਸਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਿੱਚੋਂ 302 ਮਰਦ ਉਮੀਦਵਾਰ ਅਤੇ 26 ਔਰਤਾਂ ਹਨ।
ਇਹ ਵੀ ਪੜ੍ਹੋ: Lok Sabha Elections: ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ, ਜਾਣੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
