Punjab News: ਪੰਜਾਬ ਸਰਕਾਰ ਟੈਕਸਾਂ ਰਾਹੀਂ ਮੋਟੀ ਕਮਾਈ ਕਰ ਰਹੀ ਹੈ। ਇਸ ਵਿੱਤੀ ਸਾਲ ਦੇ ਪਹਿਲੇ ਮਹੀਨੇ ਅਪਰੈਲ ਦੌਰਾਨ ਹੀ ਸਰਕਾਰੀ ਖਜ਼ਾਨੇ ਵਿੱਚ ਕਰਾਂ ਤੋਂ 3988.23 ਕਰੋੜ ਰੁਪਏ ਗਏ ਹਨ। ਸਰਕਾਰ ਦਾ ਦਾਅਵਾ ਹੈ ਕਿ ਅਪਰੈਲ ਮਹੀਨੇ ਦੌਰਾਨ ਮਾਲੀਏ ਵਿੱਚ ਪਿਛਲੇ ਸਾਲ ਦੇ ਮੁਕਾਬਲੇ 22 ਵਾਧਾ ਹੋਇਆ ਹੈ। 



ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਅਪਰੈਲ 2022 ਦੇ ਮੁਕਾਬਲੇ ਅਪਰੈਲ 2023 ਦੌਰਾਨ ਆਪਣੇ ਕਰ ਮਾਲੀਏ ਵਿੱਚ 22 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਰਾਜ ਨੇ ਅਪਰੈਲ 2023 ਦੌਰਾਨ ਆਪਣੇ ਕਰਾਂ ਤੋਂ 3988.23 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਦਕਿ ਅਪਰੈਲ 2022 ਵਿੱਚ 3275.85 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। 


ਚੀਮਾ ਨੇ ਅੱਗੇ ਕਿਹਾ ਕਿ ਇਸ ਮਹੀਨੇ ਦੌਰਾਨ ਵਸਤੂ ਤੇ ਸੇਵਾ ਕਰ (ਜੀਐਸਟੀ), ਰਾਜ ਆਬਕਾਰੀ ਤੇ ਸਟੈਂਪ ਤੇ ਰਜਿਸਟਰੇਸ਼ਨ ਤੋਂ ਇਕੱਤਰ ਕੀਤੇ ਮਾਲੀਏ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਦੁਆਰਾ ਏਕੀਕ੍ਰਿਤ ਵਿੱਤ ਪ੍ਰਬੰਧਨ ਪ੍ਰਣਾਲੀ (ਆਈਐਫਐਮਐਸ) ਦੁਆਰਾ ਕੁੱਲ ਕਰ ਉਗਰਾਹੀ ਦੇ ਅੰਕੜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤੇ ਅੰਤਿਮ ਅੰਕੜਿਆਂ ਵਿੱਚ ਥੋੜ੍ਹਾ ਅੰਤਰ ਹੋ ਸਕਦਾ ਹੈ। 


ਉਨ੍ਹਾਂ ਕਿਹਾ ਕਿ ਜੀਐਸਟੀ ਵਿੱਚ ਸਭ ਤੋਂ ਵੱਧ 483 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਪਰੈਲ 2022 ਦੌਰਾਨ ਕੁੱਲ ਜੀਐਸਟੀ ਮਾਲੀਆ 1532 ਕਰੋੜ ਰੁਪਏ ਸੀ ਜਦਕਿ ਇਸ ਸਾਲ ਇਹ ਅੰਕੜਾ 2015 ਕਰੋੜ ਰੁਪਏ ਰਿਹਾ। ਅਪਰੈਲ 2022 ਦੇ 564.64 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਬਕਾਰੀ ਮਾਲੀਆ 216.48 ਕਰੋੜ ਰੁਪਏ ਵਧ ਕੇ 781.12 ਕਰੋੜ ਰੁਪਏ ਰਿਹਾ। 


ਸਟੈਂਪ ਤੇ ਰਜਿਸਟਰੇਸ਼ਨ ਤੋਂ ਪ੍ਰਾਪਤ ਮਾਲੀਆ ਵੀ ਅਪਰੈਲ 2022 ਵਿੱਚ 355.4 ਕਰੋੜ ਰੁਪਏ ਦੇ ਮੁਕਾਬਲੇ ਇਸ ਅਪਰੈਲ 85.95 ਕਰੋੜ ਰੁਪਏ ਦੇ ਵਾਧੇ ਨਾਲ 441.35 ਕਰੋੜ ਰੁਪਏ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮਦਨ ਵਿੱਚ ਮੌਜੂਦਾ ਵਾਧਾ ਕੋਈ ਵਾਧੂ ਟੈਕਸ ਲਾਏ ਬਿਨਾਂ ਹਾਸਲ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ