ਪੜਚੋਲ ਕਰੋ

Independence Day 2023: ਆਜ਼ਾਦੀ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਡਾ. ਬਲਜੀਤ ਕੌਰ

Bathinda News :  ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ,

Bathinda News :  ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। 

ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 15 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਏਡੀਜੀਪੀ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ "ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ" ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਅਤੇ ਉਥੇ ਲਏ ਫੈਸਲੇ ਅਨੁਸਾਰ ਸਰਕਾਰੀ ਦਫਤਰਾਂ ਵਿੱਚ ਸਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਵੀ ਲਾਈਆਂ ਗਈਆਂ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰ ਪੋਰਟ ਦੇ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਜਿੱਥੇ ਸਰਕਾਰ ਸ਼ਹੀਦੇ ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੇਂਦਰ ਸਰਕਾਰ ਅੱਗੇ ਸਰਵਉਚ ਨਾਗਰਿਕ ਸਨਮਾਨ "ਭਾਰਤ ਰਤਨ" ਦੇਣ ਦੀ ਮੰਗ ਕੀਤੀ ਹੈ।

ਇਸ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਗਈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕੈਬਨਿਟ ਮੰਤਰੀ, ਵਿਧਾਇਕ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਸਰਗਰਮੀ ਨਾਲ ਵਿਚਰਦਾ ਹੋਇਆ ਲੋਕਾਂ ਦੀ ਸਾਰ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸੂਬਾ ਸਰਕਾਰ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਦਾ ਬਿੱਲ ਪਾਸ ਕਰਕੇ ਸਰਕਾਰੀ ਪੈਸੇ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ 31,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸਿਰਫ ਵਾਅਦੇ ਕੀਤੇ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਆਪਣਾ ਵੱਡਾ ਵਾਅਦਾ ਪੂਰਾ ਕਰਦਿਆਂ ਪਹਿਲੀ ਜੁਲਾਈ 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ 76 ਹੋਰ ਨਵੇਂ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਗਈ। ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ ਨਹੀਂ ਕੀਤਾ। 
 
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਲਾਅ ਐਂਡ ਆਡਰ ਦੇ ਮਾਮਲਿਆਂ ਪ੍ਰਤੀ ਬੇਹੱਦ ਸੰਜੀਦਾ ਹੈ। ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪਿਛਲੇ ਕੁੱਝ ਮਹੀਨਿਆਂ ਵਿੱਚ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮੰਤਵ ਨਾਲ 117 ‘ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ, ਮੁੱਖ ਅਧਿਆਪਕਾਂ ਦਾ ਬੈਚ ਆਈ.ਆਈ.ਐਮ. ਅਹਿਮਦਾਬਾਦ ਅਤੇ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਦੇ ਪ੍ਰੈਕਟੀਕਲ ਤਜ਼ਰਬੇ ਲਈ ਚੰਦਰਯਾਨ ਦੇ ਲਾਂਚ ਮੌਕੇ ਸ੍ਰੀਹਰੀਕੋਟਾ ਭੇਜਿਆ। ਉਨ੍ਹਾਂ ਇਹ ਵੀ ਕਿਹਾ ਕਿ ਐਨ.ਡੀ.ਏ. ਅਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਸਰਕਾਰ ਵੱਲੋਂ ਮੁਫਤ ਕੋਚਿੰਗ ਸੈਂਟਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
Embed widget