Stubble Burning: ਪੰਜਾਬ ਵਿੱਚ ਪਰਾਲੀ ਸਾੜਨ ਨੂੰ ਬ੍ਰੇਕ ਲੱਗਦੀ ਜਾ ਰਹੀ ਹੈ। ਕਿਸਾਨ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਲੱਗੇ ਹਨ। ਇਹ ਦਾਅਵਾ ਸਰਕਾਰੀ ਅੰਕੜਿਆਂ ਵਿੱਚ ਕੀਤਾ ਗਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕਿਸਾਨਾਂ ਨੇ ਪਿਛਲੇ ਸਾਲ ਦੇ ਮੁਕਾਬਲੇ 70 ਫੀਸਦੀ ਘੱਟ ਪਰਾਲੀ ਸਾੜੀ ਹੈ। ਇਹ ਅੰਕੜਾ ਹੈਰਾਨ ਕਰ ਦੇਣ ਵਾਲਾ ਹੈ। 


ਦੂਜੇ ਪਾਸੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਪ੍ਰਦੂਸ਼ਨ ਇਸ ਵਾਰ ਵੀ ਪਹਿਲੇ ਸਾਲਾਂ ਵਾਂਗ ਰਿਹਾ। ਇਸ ਲਈ ਸਵਾਲ ਉੱਠਣੇ ਲਾਜ਼ਮੀ ਹਨ ਕਿ ਜੇਕਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੇਸਾਂ ਵਿੱਚ 70 ਫੀਸਦੀ ਕਮੀ ਆਈ ਹੈ ਤਾਂ ਦਿੱਲੀ ਨੂੰ ਪੁਲੀਤ ਕੌਣ ਕਰ ਰਿਹਾ ਹੈ। ਕੀ ਪੰਜਾਬ ਨੂੰ ਬਗੈਰ ਤੱਥਾਂ ਤੋਂ ਹੀ ਬਦਨਾਮ ਕੀਤਾ ਜਾ ਰਿਹਾ ਸੀ। 


ਦਰਅਸਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਇੱਕ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐਨਜੀਟੀ ਨੇ ਪਰਾਲੀ ਸਾੜਨ ਕਾਰਨ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ।


ਇਸ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਦੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਜ਼ਿਕਰਯੋਗ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ ਨੂੰ 36,551 ਸਨ ਜੋ ਹੁਣ 25 ਨਵੰਬਰ 2024 ਨੂੰ ਘੱਟ ਕੇ 10,479 ਰਹਿ ਗਏ ਹਨ ਜਿਨ੍ਹਾਂ ਵਿਚ 70 ਫੀਸਦੀ ਦੀ ਕਮੀ ਆਈ ਹੈ।  ਇਸ ਸਬੰਧੀ ਪੰਜਾਬ ਸਰਕਾਰ ਨੇ ਕਈ ਤਕਨੀਕਾਂ ਜ਼ਰੀਏ ਕਿਸਾਨਾਂ ਨੂੰ ਪਰਾਲੀ ਨੂੰ ਖਪਾਉਣ ਦੀਆਂ ਵਿਧੀਆਂ ਦੱਸੀਆਂ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਵਿਚ ਆਬਜ਼ਰਵਰ ਭੇਜੇ ਗਏ ਸਨ ਜਿਨ੍ਹਾਂ ਨੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।