ਪਟਿਆਲਾ : ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਅੱਜ ਪਟਿਆਲਾ ਦੀ ਜੇਲ੍ਹ ਵਿੱਚ ਅਚਨਚੇਤ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਜੇਲ੍ਹਾਂ ਅੰਦਰ ਫੋਨ ਕਲਚਰ ਖਤਮ ਕਰਾਂਗੇ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਹੈ ਤੇ ਅਸੀਂ ਸਭ ਵਧੀਆ ਕਰਾਂਗੇ।
ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਦੂਸਰੀ ਵਾਰਨਿੰਗ ਨਹੀਂ ਦਿੱਤੀ ਜਾਵੇਗੀ। ਜੇਲ੍ਹਾਂ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਥੋੜ੍ਹਾ ਸਮਾਂ ਦਿਉ, ਅਸੀਂ ਸਭ ਵਧੀਆ ਕਰਾਂਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਜੋ ਗਾਣਿਆਂ ਰਾਹੀਂ ਗੈਂਗਵਾਰ ਦੀ ਗੱਲ ਹੋ ਰਹੀ ਹੈ, ਉਸ ਨੂੰ ਵੀ ਬੰਦ ਕੀਤਾ ਜਾਵੇਗਾ।