ਪੜਚੋਲ ਕਰੋ

Punjab News: ਮਾਨ ਸਰਕਾਰ ਦਾ ਇੱਕ ਹੋਰ ਤਾਜ਼ਾ ਤਾਜ਼ਾ U-Turn, ਮਾਸਟਰਾਂ ਨੂੰ ਲੈ ਕੇ ਸੁਣਾਇਆ ਫੈਸਲਾ ਵਾਪਸ ਲਿਆ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਇੱਕ ਹੋਰ ਤਾਜ਼ਾ ਤਾਜ਼ਾ  U turn ਲਿਆ ਹੈ। ਕੁਝ ਸਮੇਂ ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਹੋਏ ਸਨ ਕਿ ਸੀਐਮ ਭਗਵੰਤ ਮਾਨ ਦੀ ਸਤੌਜ...

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਇੱਕ ਹੋਰ ਤਾਜ਼ਾ ਤਾਜ਼ਾ  U turn ਲਿਆ ਹੈ। ਕੁਝ ਸਮੇਂ ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਹੋਏ ਸਨ ਕਿ ਸੀਐਮ ਭਗਵੰਤ ਮਾਨ ਦੀ ਸਤੌਜ ਵਾਲੀ ਰਿਹਾਇਸ਼ ਦੀ ਰਾਖੀ ਲਈ ਅਧਿਆਪਕਾਂ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਜਾਵੇਗਾ। ਜਿਸ ਦੇ ਲਈ ਬਤੌਰ ਅਧਿਆਪਕ, ਪ੍ਰਿੰਸੀਪਲ, ਬਾਗਬਾਨੀ ਵਿਭਾਗ ਅਤੇ ਭਾਸ਼ਾ ਵਿਭਾਗ ਦੇ ਅਫ਼ਸਰ ਤਾਇਨਾਤ ਵੀ ਕਰ ਦਿੱਤੇ ਸਨ। 

ਜਿਸ ਤੋਂ ਬਾਅਦ ਇਸ ਨੋਟੀਫਿਕੇਸ਼ਨ ਦਾ ਵਿਰੋਧ ਹੋਇਆ ਤਾਂ ਸਰਕਾਰ ਨੇ ਇਹਨਾਂ ਹੁਕਮਾਂ ਨੂੰ ਵਾਪਸ ਲੈ ਲਿਆ ਹੈ। ਇਸ ਯੂ ਟਰਨ 'ਤੇ ਮਾਨ ਸਰਕਾਰ ਨੂੰ ਕਾਂਗਰਸ ਨੇ ਘੇਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਲਿਖਿਆ ਕਿ -  ਅਧਿਆਪਕਾਂ ਦੇ ਧਰਨਿਆਂ ਤੋਂ ਡਰਦੇ ਮੁੱਖ ਮੰਤਰੀ ਦੀ ਰਿਹਾਇਸ਼ ਦੀ ਰਾਖੀ ਲਈ ਅਧਿਆਪਕਾਂ ਦੀ ਹੀ ਡਿਊਟੀ ਲਗਾ ਦਿੱਤੀ ਗਈ ਅਤੇ ਵਿਰੋਧ ਹੁੰਦਾ ਦੇਖ U turn ਵੀ ਲੈ ਲਿਆ ਗਿਆ।

ਭਗਵੰਤ ਮਾਨ  ਜੀ, ਅਧਿਆਪਕਾਂ ਨੂੰ ਅਪਰਾਧੀਆਂ ਦੀ ਨਜ਼ਰ ਨਾਲ ਨਾ ਦੇਖੋ ਇਹਨਾਂ ਦੇ ਮਸਲੇ ਹੱਲ ਕਰੋ। ਇਹਨਾਂ ਦੀ ਆਵਾਜ਼ ਬਣ ਵਿਧਾਨ ਸਭਾ ਸੈਸ਼ਨ ਵਿੱਚ ਪਹੁੰਚ ਰਹੇ ਹਾਂ।

ਦਰਅਸਲ ਸੰਗਰੂਰ ਦੇ ਐਸਡੀਐਮ ਦੇ ਹੁਕਮਾਂ ’ਤੇ 2 ਪ੍ਰਿੰਸੀਪਲਾਂ ਅਤੇ 3 ਅਧਿਆਪਕਾਂ ਸਮੇਤ 7 ਅਧਿਕਾਰੀਆਂ ਨੂੰ ਡਿਊਟੀ ਮੈਜਿਸਟਰੇਟ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਇੱਕ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਬਾਗਬਾਨੀ ਦਾ ਇੱਕ ਡਿਪਟੀ ਡਾਇਰੈਕਟਰ ਵੀ ਸ਼ਾਮਲ ਹੈ।

 ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਸੰਗਰੂਰ ਜ਼ਿਲ੍ਹੇ ਵਿੱਚ ਰੋਸ ਮੁਜ਼ਾਹਰੇ ਹੁੰਦੇ ਹਨ। ਇੱਥੇ ਮੁੱਖ ਮੰਤਰੀ ਅਤੇ ਵੀ.ਵੀ.ਆਈ.ਪੀ. ਦੀ ਲਗਾਤਾਰ ਆਵਾਜਾਈ ਰਹਿੰਦੀ ਹੈ। ਇਸ ਲਈ ਸੰਗਰੂਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 7 ਅਧਿਕਾਰੀਆਂ ਨੂੰ ਡਿਊਟੀ ਮੈਜਿਸਟਰੇਟ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਹਨਾਂ ਅਫ਼ਸਰਾਂ ਦੀ ਲਗਾਈ ਸੀ ਡਿਊਟੀ

28 ਅਗਸਤ ਨੂੰ ਹਰਦੇਵ ਕੁਮਾਰ, ਪ੍ਰਿੰਸੀਪਲ ਸਰਕਾਰੀ ਸੀਸ ਸਕੂਲ ਬਾਲੀਆਂ।

29 ਅਗਸਤ ਨੂੰ ਅੰਗਰੇਜ਼ੀ ਅਧਿਆਪਕ ਹਰਬੰਸ ਸਿੰਘ ਸਰਕਾਰੀ ਸੀਸ ਸਕੂਲ ਹਰਿਆਓ।

30 ਅਗਸਤ ਨੂੰ ਜਗਦੀਸ਼ ਸ਼ਰਮਾ, ਕੰਪਿਊਟਰ ਅਧਿਆਪਕ, ਸਰਕਾਰੀ ਸੀਸ ਸਕੂਲ, ਘਰਾਚੋਂ।

31 ਅਗਸਤ ਨੂੰ ਨਿਰਵੰਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ

1 ਸਤੰਬਰ ਨੂੰ ਰਣਜੋਧ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਸੰਗਰੂਰ।

2 ਸਤੰਬਰ ਨੂੰ ਜਸਵੀਰ ਸਿੰਘ, ਕੰਪਿਊਟਰ ਅਧਿਆਪਕ, ਸੀਸ ਸਕੂਲ, ਭੱਟੀਵਾਲ ਕਲਾਂ।

3 ਸਤੰਬਰ ਨੂੰ ਪਰਮਜੀਤ ਸਿੰਘ, ਪ੍ਰਿੰਸੀਪਲ ਸਰਕਾਰੀ ਸੀਸ ਸਕੂਲ ਤੁੰਗਾ ਸੰਗਰੂਰ ਵਿੱਚ ਧਰਨਿਆਂ ਦੌਰਾਨ ਡਿਊਟੀ ਮੈਜਿਸਟ੍ਰੇਟ ਹੋਣਗੇ। 

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget