ਚੰਡੀਗੜ੍ਹ: ਪੰਜਾਬ ਦੀ ਆਬੋ-ਹਵਾ ਲਗਾਤਾਰ ਦੂਸ਼ਿਤ ਹੋ ਰਹੀ ਹੈ। ਸ਼ਹਿਰਾਂ ਵਿੱਚ ਵਾਯੂ ਪ੍ਰਦੂਸ਼ਣ ਵਿੱਚ ਵਾਧਾ ਹੋਣ ਨਾਲ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ’ਚ ਵੀ ਹਵਾ ਹੋਰ ਸ਼ਹਿਰਾਂ ਵਾਂਗ ਜ਼ਹਿਰੀਲੀ ਹੋ ਰਹੀ ਹੈ। ਹਵਾ ਦੇ ਮਿਆਰ ਦਾ ਸੂਚਕ ਅੰਕ (AQI) ਬਹੁਤ ਤੇਜ਼ੀ ਨਾਲ ਵਧਦਾ ਹੋਇਆ 200 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਨੂੰ ਵੀ ਪਾਰ ਕਰ ਗਿਆ ਹੈ। ਜਲੰਧਰ, ਲੁਧਿਆਣਾ ਤੇ ਪਟਿਆਲਾ ’ਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਸਾਹ ਦੀਆਂ ਬਿਮਾਰੀਆਂ ਵਿੱਚ ਵਾਧਾ ਹੋ ਸਕਦਾ ਹੈ।
ਚੰਡੀਗੜ੍ਹ ’ਚ AQI 203 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਉੱਤੇ ਪੁੱਜ ਗਿਆ ਹੈ। ਇਹ ਖ਼ਰਾਬ ਹਾਲਤ ਨੂੰ ਦਰਸਾਉਂਦਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਲਈ ਇਹ ਵਧੀਆ ਸੰਕੇਤ ਨਹੀਂ ਹੈ। AQI ਦੀ ਇਹ ਦਰ ਇਸ ਸਾਲ ਵਿੱਚ ਸਭ ਤੋਂ ਵੱਧ ਹੈ। ਠੰਢ ਵਧਣ ਦੇ ਨਾਲ ਹੀ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ 250 ਤੋਂ ਵਧਣ ਦੀ ਆਸ ਪ੍ਰਗਟਾਈ ਜਾ ਰਹੀ ਹੈ।
ਚੰਡੀਗੜ੍ਹ ਤੋਂ ਇੱਕ ਘੰਟੇ ਦੀ ਦੂਰੀ ਉੱਤੇ ਮੌਜੂਦ ਸ਼ਹਿਰਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਅੰਬਾਲਾ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਣ ਵਾਲਾ ਸ਼ਹਿਰ ਬਣ ਗਿਆ ਹੈ। ਅੰਬਾਲਾ ਦਾ AQI ਸਮੁੱਚੇ ਦੇਸ਼ ਵਿੱਚ ਸਭ ਤੋਂ ਵੱਧ 452 ਦਰਜ ਕੀਤਾ ਗਿਆ ਹੈ। ਪ੍ਰਦੂਸ਼ਣ ਦੇ ਮਾਮਲੇ ਵਿੱਚ ਨਵੀਂ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਦੇ ਸ਼ਹਿਰਾਂ ’ਚੋਂ ਅੱਗੇ ਨਿੱਕਲ ਗਿਆ ਹੈ। ਪੰਚਕੂਲਾ ਦਾ AQI 241 ਦਰਜ ਕੀਤਾ ਗਿਆ। ਪਟਿਆਲਾ ਦਾ AQI 311 ਉੱਤੇ ਪੁੱਜ ਗਿਆ।
ਇਸ ਵਧਦੇ ਜਾ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਹੀ ਸਿਹਤ ਵਿਭਾਗ ਐਡਵਾਈਜ਼ਰੀ ਜਾਰੀ ਕਰ ਚੁੱਕਾ ਹੈ। ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਅਮਨਦੀਪ ਕੰਗ ਨੇ ਕਿਹਾ ਕਿ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਿਆ, ਤਾਂ ਇਸ ਨਾਲ ਸਾਹ ਲੈਣ ਵਿੱਚ ਤਕਲੀਫ਼ ਵਧੇਗੀ। ਖ਼ਾਸ ਤੌਰ ਉੱਤੇ ਹਸਪਤਾਲ ਵਿੱਚ ਇਲਾਜ ਅਧੀਨ ਕੋਰੋਨਾ ਪੀੜਤਾਂ ਤੇ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਸਭ ਤੋਂ ਵੱਧ ਖ਼ਤਰਾ ਹੈ। ਜੋ ਠੀਕ ਹੋ ਚੁੱਕੇ ਹਨ, ਉਨ੍ਹਾਂ ਨੂੰ ਵੀ ਔਕੜਾਂ ਪੇਸ਼ ਆ ਸਕਦੀਆਂ ਹਨ। ਅਜਿਹੇ ਹਾਲਾਤ ’ਚ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣਾ ਹੋਰ ਵੀ ਖ਼ਤਰਨਾਕ ਹੋਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
climate in Punjab: ਪੰਜਾਬ ਤੇ ਚੰਡੀਗੜ੍ਹ ਦੀ ਵਿਗੜੀ ਆਬੋ-ਹਵਾ, ਬਿਮਾਰੀਆਂ ਦਾ ਖਤਰਾ! ਸਾਹ ਲੈਣਾ ਹੋਇਆ ਔਖਾ
ਏਬੀਪੀ ਸਾਂਝਾ
Updated at:
05 Nov 2020 12:56 PM (IST)
ਚੰਡੀਗੜ੍ਹ ’ਚ AQI 203 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਉੱਤੇ ਪੁੱਜ ਗਿਆ ਹੈ। ਇਹ ਖ਼ਰਾਬ ਹਾਲਤ ਨੂੰ ਦਰਸਾਉਂਦਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਲਈ ਇਹ ਵਧੀਆ ਸੰਕੇਤ ਨਹੀਂ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -